ਅੰਮ੍ਰਿਤਪਾਲ ਸਿੰਘ ਕੇਸ ਵਿੱਚ ਅੱਜ ਇੱਕ ਵੱਡਾ ਅਦਾਲਤੀ ਅਪਡੇਟ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਅੰਤਰਿਮ ਹੁਕਮਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਉਸ ਨਾਲ ਸਬੰਧਤ ਸਾਰੇ ਕੇਸਾਂ ਦੀ ਸੁਣਵਾਈ ਵੀ ਉਥੇ ਹੀ ਹੋਵੇਗੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ ਰਾਸ਼ਟਰੀ ਸੁਰੱਖਿਆ ਐਕਟ (ਐੱਨ.ਐੱਸ.ਏ.) 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ ਅਤੇ ਸਰਕਾਰ ਇਸ ਨੂੰ ਵਧਾਉਣ ਦੇ ਹੱਕ ‘ਚ ਨਹੀਂ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
