ਪਟਿਆਲਾ ਨਿਊਜ਼ : ਚੇਅਰਮੈਨ ਤੇਜਿੰਦਰ ਮਹਿਤਾ ਨੇ ਕਾਲਜਾਂ ਨਾਲ ਕੀਤੀ ਮੀਟਿੰਗ – Patiala News | ਪਟਿਆਲਾ ਦੀ ਸਿਆਸਤ


ਪਟਿਆਲਾ : ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਕਾਲਜਾਂ ਨਾਲ ਮੀਟਿੰਗ – ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ’ਤੇ ਦਿੱਤਾ ਜ਼ੋਰ ਪਟਿਆਲਾ, 18 ਅਪਰੈਲ: ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਦਫ਼ਤਰ ਵਿੱਚ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਪ੍ਰਿੰਸੀਪਲਾਂ, ਨੁਮਾਇੰਦਿਆਂ ਅਤੇ ਸਬੰਧਤ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਵਿਦਿਆਰਥੀਆਂ ਲਈ ਬਿਹਤਰ ਮੌਕੇ ਪੈਦਾ ਕਰਨ ਲਈ ਨਵੀਆਂ ਯੋਜਨਾਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਚੇਅਰਮੈਨ ਤੇਜਿੰਦਰ ਮਹਿਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਮੁਕਾਬਲੇ ਦੇ ਯੁੱਗ ਵਿੱਚ ਵਿਦਿਆਰਥੀਆਂ ਨੂੰ ਸਿਰਫ਼ ਪਾਠ ਪੁਸਤਕਾਂ ਤੱਕ ਹੀ ਸੀਮਤ ਨਹੀਂ ਰੱਖਿਆ ਜਾ ਸਕਦਾ ਸਗੋਂ ਉਨ੍ਹਾਂ ਨੂੰ ਨਵੇਂ ਹੁਨਰ, ਤਕਨੀਕੀ ਗਿਆਨ ਅਤੇ ਪ੍ਰੈਕਟੀਕਲ ਅਨੁਭਵ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਲਜ ਮੈਨੇਜਮੈਂਟ ਅਤੇ ਟੀਚਿੰਗ ਸਟਾਫ਼ ਨੂੰ ਇੱਕ ਅਜਿਹਾ ਮਾਹੌਲ ਸਿਰਜਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਜਿਸ ਵਿੱਚ ਵਿਦਿਆਰਥੀ ਆਪਣੇ ਹੁਨਰ ਨੂੰ ਪੂਰੀ ਤਰ੍ਹਾਂ ਨਿਖਾਰ ਸਕਣ ਅਤੇ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਾਪਤ ਕਰ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਵਿਦਿਆਰਥੀਆਂ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਉਨ੍ਹਾਂ ਨੂੰ ਸਿੱਖਿਆ ਦੇ ਨਾਲ-ਨਾਲ ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਵੀ ਅੱਗੇ ਵਧਣ ਦੇ ਮੌਕੇ ਮਿਲ ਸਕਣ। ਇਸ ਲਈ ਸਾਰੀਆਂ ਸਬੰਧਤ ਸੰਸਥਾਵਾਂ ਨੂੰ ਚਾਹੀਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਲਾਭ ਦੇਣ ਲਈ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ। ਮੀਟਿੰਗ ਵਿੱਚ ਇਕਬਾਲ ਸਿੰਘ ਪਬਲਿਕ ਕਾਲਜ ਸਮਾਣਾ, ਰਜਨੀਸ਼ ਕੁਮਾਰ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਨਿਧੀ ਸਰਕਾਰੀ ਰਿਪੁਦਮਨ ਕਾਲਜ ਨਾਭਾ, ਡਾ: ਸੋਹਣ ਸਿੰਘ ਪੀ.ਐਮ.ਐਨ. ਕਾਲਜ ਰਾਜਪੁਰਾ, ਪਰਮਜੀਤ ਸਿੰਘ ਸਰਕਾਰੀ ਰਿਪੁਦਮਨ ਕਾਲਜ ਨਾਭਾ, ਅਰੁਣ ਬਾਂਸਲ ਤੇ ਅਰੁਣ ਸ਼ਰਮਾ ਪੰਜਾਬੀ ਯੂਨੀਵਰਸਿਟੀ ਪਟਿਆਲਾ, ਜਗਦੀਪ ਕੁਮਾਰ ਤੇ ਕੁਲਿੰਦਰ ਕੌਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਦਫ਼ਤਰ, ਮੂਰਤੀ ਕੌਰ ਤੇ ਜਸਵਿੰਦਰ ਕੌਰ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਤੇ ਰਤਨ ਸਿੰਘ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਪਟਿਆਲਾ ਤੇ ਹੋਰ ਮੈਂਬਰ ਹਾਜ਼ਰ ਸਨ | ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top