ਇਸ ਦੌਰਾਨ ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਦੋਵਾਂ ਦੇਸ਼ਾਂ ਅਤੇ ਭਾਈਚਾਰਿਆਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਮੀਟਿੰਗ ਦੌਰਾਨ ਨਿਊਜ਼ੀਲੈਂਡ ਵਸਦੇ ਸਿੱਖ ਭਾਈਚਾਰੇ ਅਤੇ ਹਰੋ ਭਾਈਚਾਰੇ ਦਰਮਿਆਨ ਸਹਿਯੋਗ ਅਤੇ ਸਮਾਜਿਕ ਏਕਤਾ ਨੂੰ ਪ੍ਰਫੁੱਲਤ ਕਰਨ ‘ਤੇ ਦੋਵਾਂ ਵਿਚਾਲੇ ਗੱਲਬਾਤ ਹੋਈ। ਪ੍ਰਧਾਨ ਮੰਤਰੀ ਲੈਕਸਨ ਨੇ ਸਿੱਖ ਭਾਈਚਾਰੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ, ਨਾਲ ਹੀ ਸੇਵਾ ਅਤੇ ਮਨੁੱਖਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਕਾਇਮ ਰੱਖਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
