ਸਮਾਣਾ ਦੇ ਬੰਦਾ ਸਿੰਘ ਬਹਾਦਰ ਚੌਂਕ ਤੋਂ ਕੱਢੇ ਗਏ ਮਾਰਚ ਨੂੰ ਲੈ ਕੇ ਇੱਕ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦੇਈਏ ਕਿ ਗੁਰਜੀਤ ਸਿੰਘ ਖਾਲਸਾ ਨੇ ਦੇਰ ਰਾਤ ਮੋਬਾਈਲ ਫੋਨ ਰਾਹੀਂ ਸੰਦੇਸ਼ ਜਾਰੀ ਕਰਕੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਆਰੰਭ ਕਰਨ ਦੀ ਸੂਚਨਾ ਦਿੱਤੀ ਸੀ। ਉਨ੍ਹਾਂ ਐਲਾਨ ਕੀਤਾ ਹੈ ਕਿ 24 ਅਪ੍ਰੈਲ ਨੂੰ ਉਹ ਖੁਦ ਟਾਵਰ ਤੋਂ ਹੇਠਾਂ ਉਤਰਨਗੇ। ਇਸ ਖਬਰ ਨਾਲ ਸਿੱਖਾਂ ਵਿਚ ਖੁਸ਼ੀ ਦੀ ਲਹਿਰ ਹੈ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ ਜਾ ਰਿਹਾ ਹੈ। ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਗੁਰੂ ਦਾ ਆਸ਼ੀਰਵਾਦ ਲੈਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਗੁਰਜੀਤ ਸਿੰਘ ਖਾਲਸਾ ਨੇ ਸੰਗਤਾਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ 22 ਤਰੀਕ ਨੂੰ ਸਵੇਰੇ 6 ਵਜੇ ਪਾਠ ਆਰੰਭ ਕਰ ਦਿੱਤਾ ਜਾਵੇ ਅਤੇ ਉਹ 24 ਅਪ੍ਰੈਲ ਨੂੰ ਆਪ ਨਤਮਸਤਕ ਹੋਣ। ਅੱਜ ਸਵੇਰੇ ਸੰਗਤਾਂ ਨੇ ਪੂਰੇ ਸਤਿਕਾਰ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਆਰੰਭ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
