ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਕੀਤਾ ਸਨਮਾਨ – Patiala News | ਪਟਿਆਲਾ ਦੀ ਸਿਆਸਤ


ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਚੰਡੀਗੜ੍ਹ, 25 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026” ਪਾਸ ਕਰ ਦਿੱਤਾ ਹੈ, ਜੋ ਹੁਣ ਕਾਨੂੰਨ ਬਣ ਗਿਆ ਹੈ। ਇਸ ਅਹਿਮ ਫੈਸਲੇ ਨਾਲ ਸਿੱਖ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਦੇ ਸਨਮਾਨ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਅਤੇ ਸਪੀਕਰ ਸੰਧਵਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਧਾਰਮਿਕ ਮਰਿਆਦਾ ਅਤੇ ਭਾਵਨਾਵਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਪੀਕਰ ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿਖੇ ਹਾਜ਼ਰ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਾਨੂੰਨ ਨਾਲ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਨੱਥ ਪਾਈ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਗੁਰੂ ਸਾਹਿਬ ਦਾ ਧੰਨਵਾਦ ਕੀਤਾ ਕਿ ਸਾਡੀ ਸਰਕਾਰ ਨੂੰ ਇਹ ਕਾਨੂੰਨ ਲਿਆਉਣ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿੱਚ ਵੀ ਧਾਰਮਿਕ ਸਥਾਨਾਂ ਦੀ ਮਰਿਆਦਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਰਹੇਗੀ। ————— ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top