ਪਟਿਆਲਾ ਨਿਊਜ਼: ਚਰਨਜੀਤ ਸਿੰਘ ਧਾਲੀਵਾਲ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਬਣੇ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼: ਚਰਨਜੀਤ ਸਿੰਘ ਧਾਲੀਵਾਲ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਬਣੇ ਪਟਿਆਲਾ, 26 ਅਪ੍ਰੈਲ 2026 ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੀ ਜਨਰਲ ਬਾਡੀ (ਐਡ-ਹਾਕ ਕਮੇਟੀ) ਦੀ ਮੀਟਿੰਗ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਆਮ-ਖਾਸ ਬਾਗ ਸਥਿਤ ਹੈਰੀਟੇਜ ਰਿਜ਼ੋਰਟ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ। ਇਸ ਅਹਿਮ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਵੱਖ-ਵੱਖ ਏਜੰਡਿਆਂ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸੰਸਥਾ ਦੇ ਭਵਿੱਖ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਹਿਮਤੀ ਬਣੀ। ਮੀਟਿੰਗ ਵਿੱਚ ਐਡਹਾਕ ਕਮੇਟੀ ਦੇ ਚੇਅਰਮੈਨ ਸ਼ੈਲੇਂਦਰ ਪਾਠਕ ਦੀ ਅਗਵਾਈ ਹੇਠ ਇਲੈਕਸ਼ਨ ਆਬਜ਼ਰਵਰ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਲਈ ਨਾਮ ਪੇਸ਼ ਕੀਤੇ ਗਏ। ਇਨ੍ਹਾਂ ਨਾਵਾਂ ਨੂੰ ਹਾਜ਼ਰੀਨ ਨੇ ਸਰਬਸੰਮਤੀ ਨਾਲ ਹੱਥ ਦਿਖਾ ਕੇ ਪ੍ਰਵਾਨ ਕੀਤਾ। ਇਸ ਚੋਣ ਪ੍ਰਕਿਰਿਆ ਦੌਰਾਨ ਉੱਘੇ ਸਮਾਜ ਸੇਵੀ ਅਤੇ ਪ੍ਰਸਿੱਧ ਉਦਯੋਗਪਤੀ ਚਰਨਜੀਤ ਸਿੰਘ ਧਾਲੀਵਾਲ ਨੂੰ ਸਾਈਕਲਿੰਗ ਐਸੋਸੀਏਸ਼ਨ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਜ਼ਿੰਮੇਵਾਰੀ ਸੰਭਾਲਣ ਉਪਰੰਤ ਧਾਲੀਵਾਲ ਨੇ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸਾਈਕਲਿੰਗ ਦੀ ਖੇਡ ਨੂੰ ਪੰਜਾਬ ਵਿੱਚ ਪਿੰਡ ਪੱਧਰ ਤੱਕ ਪਹੁੰਚਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਵਿੱਚ ਵੱਖ-ਵੱਖ ਪੱਧਰਾਂ ’ਤੇ ਮੁਕਾਬਲੇ ਕਰਵਾ ਕੇ ਨਵੇਂ ਹੁਨਰਮੰਦ ਖਿਡਾਰੀਆਂ ਨੂੰ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਉੱਚ ਪੱਧਰੀ ਕੋਚਿੰਗ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਏ ਜਾਣਗੇ, ਤਾਂ ਜੋ ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾ ਸਕਣ। ਇਸ ਦੇ ਨਾਲ ਹੀ ਸਾਈਕਲਿੰਗ ਨੂੰ ਵਾਤਾਵਰਨ ਸੁਰੱਖਿਆ ਨਾਲ ਜੋੜ ਕੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਮੁਹਿੰਮ ਵੀ ਚਲਾਈ ਜਾਵੇਗੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਪਣੇ ਛੋਟੇ ਭਰਾ ਚਰਨਜੀਤ ਸਿੰਘ ਧਾਲੀਵਾਲ ਨੂੰ ਦਿੱਤੀ ਇਸ ਅਹਿਮ ਜ਼ਿੰਮੇਵਾਰੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਆਪਣੇ ਅਹੁਦੇ ਨੂੰ ਤਨਦੇਹੀ, ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਉਂਦੇ ਹੋਏ ਫੈਡਰੇਸ਼ਨ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਸਕੱਤਰ ਮਨਿੰਦਰਪਾਲ ਸਿੰਘ ਅਤੇ ਪ੍ਰਸਿੱਧ ਉਦਯੋਗਪਤੀ ਦਰਸ਼ਨ ਸਿੰਘ ਧਾਲੀਵਾਲ (ਅਮਰੀਕਾ) ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਪੋਸਟ ਵਿਯੂਜ਼: 0

Leave a Comment

Your email address will not be published. Required fields are marked *

Scroll to Top