ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਹੈ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ: ਮਹਿੰਦਰ ਭਗਤ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਅੱਜ ਸੁਤੰਤਰਤਾ ਸੈਨਾਨੀਆਂ, ਰੱਖਿਆ ਸੇਵਾਵਾਂ, ਭਲਾਈ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਅਤੇ ਅਣਵਿਆਹੇ ਬੇਰੁਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ।

ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਯੋਗਦਾਨ ਪਾਇਆ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਮਾਣ-ਸਨਮਾਨ ਅਤੇ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

ਸ੍ਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀ ਦੇਸ਼ ਪ੍ਰਤੀ ਸੇਵਾ ਅਤੇ ਕੁਰਬਾਨੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ। ਪੰਜਾਬ ਸਰਕਾਰ ਉਨ੍ਹਾਂ ਦੀ ਇੱਜ਼ਤ ਬਰਕਰਾਰ ਰੱਖਣ ਨੂੰ ਪਹਿਲ ਦੇ ਰਹੀ ਹੈ।

Leave a Comment

Your email address will not be published. Required fields are marked *

Scroll to Top