ਪਟਿਆਲਾ ਨਿਊਜ਼: ਡਾ: ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਪਟਿਆਲਾ ਨਿਊਜ਼: ਡਾ: ਬਲਬੀਰ ਸਿੰਘ ਨੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਪਟਿਆਲਾ ਵਾਸੀਆਂ ਦੀ ਸੁਰੱਖਿਆ ਲਈ ਨਦੀ ਪ੍ਰਬੰਧਨ ‘ਤੇ ਜ਼ੋਰ ਦਿੱਤਾ

ਪਟਿਆਲਾ, 28 ਅਪ੍ਰੈਲ:

ਪੰਜਾਬ ਦੇ ਮੁੱਖ ਮੰਤਰੀ ਸ਼੍ਰੀ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ (ਵੱਡੀ ਨਦੀ ਪੁਲ ਦੇ ਨਾਲ) ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੀ ਮੌਜੂਦ ਸਨ।

ਇਸ ਮੌਕੇ ਬੋਲਦਿਆਂ ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੀ ਟ੍ਰੈਫਿਕ ਸਮੱਸਿਆ ਦਾ ਹੱਲ ਹੋ ਜਾਵੇਗਾ ਅਤੇ ਆਵਾਜਾਈ ਨਿਰਵਿਘਨ ਹੋਵੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਦੇ ਨਾਲ ਹੀ ਸਿਹਤ ਮੰਤਰੀ ਨੇ ਦਰਿਆ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਦੀ ਸਫਾਈ ਅਤੇ ਮਜ਼ਬੂਤੀ ਦੇ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ, ਤਾਂ ਜੋ ਪਟਿਆਲਾ ਵਾਸੀਆਂ ਦੀ ਹੜ੍ਹਾਂ ਦੇ ਖਤਰੇ ਤੋਂ ਬਚਾਅ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਦੀ ਦੀ ਸਫ਼ਾਈ ਹੋਣ ਨਾਲ ਇਲਾਕੇ ਦੀ ਸਫ਼ਾਈ ਵਿਵਸਥਾ ਵਿੱਚ ਵੀ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਿਹਤ ਅਤੇ ਮਨੋਰੰਜਨ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਇੱਕ ਪਾਰਕ ਵੀ ਬਣਾਇਆ ਜਾਵੇਗਾ, ਜਿੱਥੇ ਲੋਕ ਸੈਰ ਕਰ ਸਕਣਗੇ। ਇਸ ਦੇ ਨਾਲ ਹੀ ਵਾਤਾਵਰਨ ਨੂੰ ਸੁੰਦਰ ਬਣਾਉਣ ਲਈ ਵੱਡੀ ਪੱਧਰ ‘ਤੇ ਰੁੱਖ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਰਕਾਰ ਵੱਲੋਂ ਕੀਤੇ ਇਹ ਉਪਰਾਲੇ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਲਈ ਅਹਿਮ ਕਦਮ ਹੋਣਗੇ।

ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top