ਹਰਿਆਣਾ ਸਰਕਾਰ ਨੇ ਦਾਜ ਪ੍ਰਥਾ ਦੇ ਖਿਲਾਫ ਜਾਗਰੂਕਤਾ ਫੈਲਾਉਣ ਲਈ ਰਾਜ ਪੱਧਰੀ ਮੁਹਿੰਮ ਦਾ ਐਲਾਨ ਕੀਤਾ ਹੈ। ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇਸ ਮੁਹਿੰਮ ਨੂੰ ਨੌਜਵਾਨਾਂ, ਵਿਦਿਅਕ ਅਦਾਰਿਆਂ ਅਤੇ ਪੇਂਡੂ ਭਾਈਚਾਰਿਆਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਜ ਵਿੱਚ ਦਹੇਜ ਦੇ ਖਿਲਾਫ ਇੱਕ ਮਜ਼ਬੂਤ ਲੋਕ ਰਾਏ ਪੈਦਾ ਕੀਤੀ ਜਾ ਸਕੇ।
ਰਾਜ ਦੇ ਸਾਰੇ ਐਸ.ਡੀ.ਐਮਜ਼ ਦਹੇਜ ਰੋਕਥਾਮ ਅਫ਼ਸਰ ਵਜੋਂ ਕੰਮ ਕਰਨਗੇ। ਇਹ ਅਧਿਕਾਰੀ ਸ਼ਿਕਾਇਤਾਂ ਦੇ ਨਿਪਟਾਰੇ, ਜਾਗਰੂਕਤਾ ਫੈਲਾਉਣ ਅਤੇ ਦਹੇਜ ਕਾਨੂੰਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਜ਼ਿੰਮੇਵਾਰ ਹੋਣਗੇ।
ਸਰਕਾਰ ਨੇ ਸਪੱਸ਼ਟ ਕੀਤਾ ਕਿ ਦਾਜ ਮੰਗਣਾ ਅਤੇ ਦੇਣਾ ਦੋਵੇਂ ਕਾਨੂੰਨ ਤਹਿਤ ਸਜ਼ਾਯੋਗ ਅਪਰਾਧ ਹਨ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
