ਬਰਨਾਲਾ ਦੇ ਟਰਾਈਡੈਂਟ ਗਰੁੱਪ ਨੂੰ ਹਾਈਕੋਰਟ ਤੋਂ ਵੱਡੀ ਰਾਹਤ


ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਨਾਲਾ ਦੇ ਟਰਾਈਡੈਂਟ ਗਰੁੱਪ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੂੰ ਫਿਲਹਾਲ ਕੰਪਨੀ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ। ਇਹ ਕੰਪਨੀ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਦੀ ਹੈ ਜੋ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਟਰਾਈਡੈਂਟ ਗਰੁੱਪ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਛਾਪੇਮਾਰੀ ਨੂੰ ਚੁਣੌਤੀ ਦਿੱਤੀ ਸੀ। ਕੰਪਨੀ ਨੇ ਦੋਸ਼ ਲਾਇਆ ਸੀ ਕਿ ਬੋਰਡ ਵੱਲੋਂ ਇਹ ਕਾਰਵਾਈ ਸਿਆਸੀ ਰੰਜਿਸ਼ ਕਾਰਨ ਅਤੇ ਮਨਮਾਨੇ ਢੰਗ ਨਾਲ ਕੀਤੀ ਗਈ ਹੈ। ਚੀਫ਼ ਜਸਟਿਸ ਅਤੇ ਜਸਟਿਸ ਸੰਜੀਵ ਬੇਰੀ ਦੇ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਬੋਰਡ ਇਹ ਸਾਬਤ ਨਹੀਂ ਕਰ ਸਕਿਆ ਕਿ ਕੰਪਨੀ ਵੱਲੋਂ ਕਿਸੇ ਡਰੇਨ, ਖੂਹ, ਜ਼ਮੀਨ ਜਾਂ ਵਾਤਾਵਰਨ ਨੂੰ ਜ਼ਹਿਰੀਲੇ ਪਦਾਰਥਾਂ ਨਾਲ ਪ੍ਰਦੂਸ਼ਿਤ ਕਰਨ ਵਰਗੀ ਐਮਰਜੈਂਸੀ ਸਥਿਤੀ ਸੀ, ਜਿਸ ਕਾਰਨ ਅਚਾਨਕ ਸਖ਼ਤ ਕਾਰਵਾਈ ਦੀ ਲੋੜ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top