ਬਾਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ


ਬਾਲੀਵੁੱਡ ਅਦਾਕਾਰਾ ਅਤੇ ਆਈਪੀਐਲ ਟੀਮ ਕਿੰਗਜ਼ ਇਲੈਵਨ ਪੰਜਾਬ ਦੀ ਮਾਲਕ ਪ੍ਰਿਟੀ ਜ਼ਿੰਟਾ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਪਹੁੰਚੀ। ਇਸ ਦੌਰਾਨ ਉਨ੍ਹਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਪ੍ਰਿਟੀ ਜ਼ਿੰਟਾ ਦੇ ਦਰਸ਼ਨਾਂ ਲਈ ਸ਼ਰਧਾਲੂਆਂ ‘ਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਿਟੀ ਜ਼ਿੰਟਾ ਨੇ ਕਿਹਾ ਕਿ ਬਾਬਾ ਜੀ ਦਾ ਫੋਨ ਆਇਆ, ਅਸੀਂ ਆਏ ਹਾਂ। ਉਨ੍ਹਾਂ ਕਿਹਾ ਕਿ ਟੀਮ ਦਾ 11 ਤਰੀਕ ਨੂੰ ਅਹਿਮ ਮੈਚ ਹੈ ਅਤੇ ਉਹ ਪੰਜਾਬ ਦੀ ਜਿੱਤ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਨ ਆਏ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਟੀਮ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਾਰੇ ਮੈਚ ਜਿੱਤਣ ਦੀ ਕੋਸ਼ਿਸ਼ ਕਰੇਗੀ। ਪ੍ਰਿਟੀ ਜ਼ਿੰਟਾ ਨੇ ਪੰਜਾਬ ਦੀ ਆਈਪੀਐਲ ਟੀਮ ਦੇ ਕਪਤਾਨ ਸ਼੍ਰੇਅਸ ਅਈਅਰ ਬਾਰੇ ਵੀ ਗੱਲ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਸਰਪੰਚ ਕਹਿਣਾ ਪੰਜਾਬ ਦੇ ਲੋਕਾਂ ਲਈ ਮਾਣ ਅਤੇ ਪਿਆਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਟੀਮ ਨੂੰ ਪੰਜਾਬ ਦੇ ਲੋਕਾਂ ਅਤੇ ਖਾਸਕਰ ਨੌਜਵਾਨਾਂ ਵੱਲੋਂ ਭਰਪੂਰ ਪਿਆਰ ਮਿਲ ਰਿਹਾ ਹੈ, ਜਿਸ ਲਈ ਉਹ ਸਾਰਿਆਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹੀ ਪਿਆਰ ਅਤੇ ਸਮਰਥਨ ਟੀਮ ਲਈ ਸਭ ਤੋਂ ਵੱਡੀ ਤਾਕਤ ਹੈ। ਗੁਰੂ ਘਰ ਵਿੱਚ ਮੱਥਾ ਟੇਕਣ ਤੋਂ ਬਾਅਦ ਪ੍ਰੀਤੀ ਜ਼ਿੰਟਾ ਨੇ ਲੰਗਰ ਹਾਲ ਵਿੱਚ ਜਾ ਕੇ ਸੇਵਾ ਵੀ ਕੀਤੀ। ਉਨ੍ਹਾਂ ਸੰਗਤਾਂ ਨੂੰ ਲੰਗਰ ਛਕਾਇਆ ਅਤੇ ਸੇਵਾ ਭਾਵਨਾ ਨਾਲ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ | ਇਸ ਦੌਰਾਨ ਕਈ ਸ਼ਰਧਾਲੂਆਂ ਨੇ ਉਨ੍ਹਾਂ ਨਾਲ ਤਸਵੀਰਾਂ ਵੀ ਖਿਚਵਾਈਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top