NEET-UG ਪ੍ਰੀਖਿਆ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅਗਲੇ ਸਾਲ ਤੋਂ NEET ਪ੍ਰੀਖਿਆ ਆਨਲਾਈਨ ਹੋਵੇਗੀ। ਇਹ ਐਲਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਕੀਤਾ ਹੈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ, NEET-UG ਪ੍ਰੀਖਿਆ ਅਗਲੇ ਸੈਸ਼ਨ ਤੋਂ ਆਨਲਾਈਨ ਹੋਵੇਗੀ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ। ਉਸਨੇ ਇਹ ਵੀ ਮੰਨਿਆ ਕਿ 3 ਮਈ ਨੂੰ ਹੋਈ NEET-UG 2026 ਦੀ ਪ੍ਰੀਖਿਆ ਦੇ ਪੇਪਰ ਲੀਕ ਹੋ ਗਏ ਸਨ।
NEET-UG ਦੀ ਮੁੜ ਪ੍ਰੀਖਿਆ ਹੁਣ 21 ਜੂਨ ਨੂੰ ਹੋਵੇਗੀ। ਪੇਪਰ ਲੀਕ ਹੋਣ ਦੇ ਦੋਸ਼ਾਂ ਅਤੇ ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਸਰਕਾਰ ਨੇ ਇਹ ਅਹਿਮ ਕਦਮ ਚੁੱਕਿਆ ਹੈ। ਪ੍ਰੈੱਸ ਕਾਨਫਰੰਸ ਦੌਰਾਨ ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਵਿਦਿਆਰਥੀਆਂ ਦੀ ਮਿਹਨਤ ਅਤੇ ਯਤਨਾਂ ਪ੍ਰਤੀ ਹਮੇਸ਼ਾ ਹੀ ਸੰਵੇਦਨਸ਼ੀਲ ਰਹੀ ਹੈ।
