ਵੱਡੀ ਖ਼ਬਰ: AAP ਤੋਂ ਬਾਹਰ ਹੋਣ ਦੀਆਂ ਅਟਕਲਾਂ ‘ਤੇ ਜੋਮਾਜਰਾ ਦਾ ਵੱਡਾ ਬਿਆਨ; ਕਿਹਾ….


ਪੰਜਾਬ ਦੀ ਸਿਆਸਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਦੇ ਪਾਰਟੀ ਛੱਡ ਕੇ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਲਗਾਤਾਰ ਤੇਜ਼ ਹੋ ਰਹੀਆਂ ਸਨ। ਇਨ੍ਹਾਂ ਸਾਰੀਆਂ ਚਰਚਾਵਾਂ ਅਤੇ ਸਿਆਸੀ ਅਫਵਾਹਾਂ ‘ਤੇ ਹੁਣ ਖੁਦ ਚੇਤਨ ਸਿੰਘ ਜੋੜਾਮਾਜਰਾ ਨੇ ਚੁੱਪੀ ਤੋੜਦਿਆਂ ਵੱਡਾ ਤੇ ਸਪੱਸ਼ਟ ਬਿਆਨ ਜਾਰੀ ਕੀਤਾ ਹੈ।

ਸਾਬਕਾ ਮੰਤਰੀ ਨੇ ਪਾਰਟੀ ਛੱਡਣ ਦੀਆਂ ਖ਼ਬਰਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਸਿਆਸੀ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਹਨ ਅਤੇ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ।

ਚੇਤਨ ਸਿੰਘ ਜੌੜੇਮਾਜਰਾ ਨੇ ਮੀਡੀਆ ਅਤੇ ਜਨਤਾ ਦੇ ਨਾਂ ਆਪਣਾ ਸੰਦੇਸ਼ ਸਾਂਝਾ ਕਰਦਿਆਂ ਕਿਹਾ ਕਿ ਮੈਂ ਚੇਤਨ ਸਿੰਘ ਜੌੜੇਮਾਜਰਾ ਆਮ ਆਦਮੀ ਪਾਰਟੀ ਨਾਲ ਡਟ ਕੇ ਖੜਾ ਹਾਂ ਅਤੇ ਪਾਰਟੀ ਪ੍ਰਤੀ ਹਮੇਸ਼ਾ ਵਫ਼ਾਦਾਰ ਰਹਾਂਗਾ।ਮੇਰਾ ਵਿਸ਼ਵਾਸ ਪਾਰਟੀ ਦੀ ਲੋਕ ਪੱਖੀ ਸੋਚ ਅਤੇ ਲੋਕਾਂ ਦੀ ਸੇਵਾ ਕਰਨ ਵਿੱਚ ਹੀ ਹੈ।

ਉਨ੍ਹਾਂ ਸਿਆਸੀ ਹਲਕਿਆਂ ਵਿੱਚ ਫੈਲਾਈਆਂ ਜਾ ਰਹੀਆਂ ਖ਼ਬਰਾਂ ‘ਤੇ ਇਤਰਾਜ਼ ਜਤਾਉਂਦਿਆਂ ਹਲਕੇ ਦੇ ਲੋਕਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਕੁਝ ਸ਼ਰਾਰਤੀ ਅਨਸਰਾਂ ਅਤੇ ਵਿਰੋਧੀਆਂ ਵੱਲੋਂ ਸਿਆਸੀ ਲਾਹਾ ਲੈਣ ਲਈ ਫੈਲਾਈਆਂ ਜਾ ਰਹੀਆਂ ਅਜਿਹੀਆਂ ਝੂਠੀਆਂ ਅਫ਼ਵਾਹਾਂ ਤੋਂ ਸੁਚੇਤ ਰਹੋ। ਹਲਕੇ ਦੇ ਲੋਕਾਂ ਦਾ ਪਿਆਰ ਅਤੇ ਸਮਰਥਨ ਹੀ ਮੇਰੀ ਅਸਲ ਤਾਕਤ ਹੈ ਅਤੇ ਮੈਂ ਬਿਨਾਂ ਰੁਕੇ ਲੋਕਾਂ ਦੀ ਸੇਵਾ ਕਰਦਾ ਰਹਾਂਗਾ।

ਦੱਸਣਯੋਗ ਹੈ ਕਿ ਜੋੜਾਮਾਜਰਾ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਬਦਲਣ ਦੀਆਂ ਚੱਲ ਰਹੀਆਂ ਅਟਕਲਾਂ ‘ਤੇ ਪੂਰੀ ਤਰ੍ਹਾਂ ਵਿਰਾਮ ਲੱਗ ਗਿਆ ਹੈ ਅਤੇ ‘ਆਪ’ ਦੇ ਸਥਾਨਕ ਵਰਕਰਾਂ ‘ਚ ਫਿਰ ਤੋਂ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Leave a Comment

Your email address will not be published. Required fields are marked *

Scroll to Top