ਲਗਾਤਾਰ ਵਧ ਰਹੀ ਮਹਿੰਗਾਈ, ਨਾਗਰਿਕਾਂ ‘ਤੇ ਪਾਬੰਦੀਆਂ ਅਤੇ ਲੋਕਤੰਤਰੀ ਪ੍ਰਕਿਰਿਆਵਾਂ ਨਾਲ ਕਥਿਤ ਛੇੜਛਾੜ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਨੂੰ ‘ਅਣ ਐਲਾਨੇ ਤਾਲਾਬੰਦੀ’ ਵਿੱਚ ਧੱਕ ਦਿੱਤਾ ਹੈ ਅਤੇ ਆਰਥਿਕਤਾ ਦੇ ਅਸਲ ਹਾਲਾਤ ਲੋਕਾਂ ਤੋਂ ਲੁਕਾਏ ਜਾ ਰਹੇ ਹਨ। ਕੇਂਦਰ ਵੱਲੋਂ ਤੇਲ ਦੀਆਂ ਕੀਮਤਾਂ ਨੂੰ ਜਾਣਬੁੱਝ ਕੇ ਦਿਖਾਵੇ ਲਈ ਚੋਣਾਂ ਤੱਕ ਸਥਿਰ ਰੱਖਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਚੋਣਾਂ ਸਿਰੇ ਚੜ੍ਹ ਗਈਆਂ ਹਨ, ਇਸ ਦਾ ਬੋਝ ਨਾਗਰਿਕਾਂ ‘ਤੇ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਦੇ ਤੇਲ, ਗੈਸ ਅਤੇ ਸੋਨੇ ਦੇ ਭੰਡਾਰਾਂ ਦੀ ਅਸਲ ਸਥਿਤੀ ਦਾ ਜਨਤਕ ਤੌਰ ‘ਤੇ ਖੁਲਾਸਾ ਕਰੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
