ਚੰਡੀਗੜ੍ਹ, 25 ਮਈ 2026:
ਪੰਜਾਬ ਸਰਕਾਰ ਨੇ ਮਿਉਂਸਪਲ ਕਾਰਪੋਰੇਸ਼ਨ ਦੀਆਂ ਆਮ ਚੋਣਾਂ 2026 ਵਿੱਚ ਆਪਣੀ ਵੋਟ ਪਾਉਣ ਲਈ ਫੈਕਟਰੀਆਂ ਸਮੇਤ ਪੰਜਾਬ ਦੇ ਅਦਾਰਿਆਂ ਵਿੱਚ ਕੰਮ ਕਰਦੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ ਲਈ ਛੋਟ ਦਾ ਐਲਾਨ ਕੀਤਾ ਹੈ। ਇਹ ਛੋਟ ਸਬੰਧਤ ਨਗਰ ਨਿਗਮਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਵੋਟਰਾਂ ‘ਤੇ ਲਾਗੂ ਹੈ ਜਿੱਥੇ 26 ਮਈ, 2026 ਨੂੰ ਵੋਟਿੰਗ ਹੋਣੀ ਹੈ। ਪੰਜਾਬ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਦੀ ਕਾਪੀ ਨੱਥੀ ਕੀਤੀ ਗਈ ਹੈ।
