ਪੰਜਾਬ ਸਰਕਾਰ ਨੇ ਈਦ-ਉਲ-ਜ਼ੁਹਾ (ਬਕਰੀਦ) ਲਈ 27 ਮਈ ਦੀ ਬਜਾਏ 28 ਮਈ ਨੂੰ ਗਜ਼ਟਿਡ ਛੁੱਟੀ ਐਲਾਨਿਆ –


ਚੰਡੀਗੜ੍ਹ, 25 ਮਈ:

ਪੰਜਾਬ ਸਰਕਾਰ ਨੇ ਨੇਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਰਾਜ ਭਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਈਦ-ਉਲ-ਜ਼ੂਹਾ (ਬਕਰੀਦ) ਦੇ ਮੱਦੇਨਜ਼ਰ 28 ਮਈ, 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈਦ-ਉਲ-ਜ਼ੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ, 2026 ਨੂੰ ਘੋਸ਼ਿਤ ਕੀਤੀ ਗਈ ਸੀ ਪਰ ਪਹਿਲਾਂ ਨੋਟੀਫਿਕੇਸ਼ਨ ਵਿੱਚ ਸੋਧ ਕਰਕੇ ਹੁਣ ਇਹ ਛੁੱਟੀ 28 ਮਈ, 2026 (ਵੀਰਵਾਰ) ਨੂੰ ਮਨਾਈ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Leave a Comment

Your email address will not be published. Required fields are marked *

Scroll to Top