ਪੰਜਾਬ ਨਿਊਜ਼ : 29 ਮਈ ਨੂੰ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਾਂ ਦੀ ਗਿਣਤੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਵੇਗੀ : *ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਗਿਣਤੀ ਕੇਂਦਰਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ : ਵਿਰਾਜ ਸਿੰਘ ਟਿੱਡਕੇ * ਉਮੀਦਵਾਰਾਂ ਅਤੇ ਸਮਰਥਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਮਾਲੇਰਕੋਟਲਾ, 27 ਮਈ- ਸਖ਼ਤ ਸੁਰੱਖਿਆ ਕਮਿਸ਼ਨਰ ਵਿਰਾਜਮਾਨ- ਵਿਜੀਲੈਂਸ ਬਿਊਰੋ, ਡਿਪਟੀ ਕਮਿਸ਼ਨਰ-ਜ. ਤਿਡਕੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਕੌਂਸਲ ਮਲੇਰਕੋਟਲਾ, ਨਗਰ ਕੌਂਸਲ ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ 29 ਮਈ 2026 ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ ਤਿੰਨ ਗਿਣਤੀ ਕੇਂਦਰ ਬਣਾਏ ਗਏ ਹਨ, ਜਿੱਥੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਾਲੇਰਕੋਟਲਾ ਦੀਆਂ ਵੋਟਾਂ ਦੀ ਗਿਣਤੀ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ, ਨਗਰ ਕੌਂਸਲ ਅਹਿਮਦਗੜ੍ਹ ਦੀਆਂ ਵੋਟਾਂ ਦੀ ਗਿਣਤੀ ਗਾਂਧੀ ਸਕੂਲ ਅਹਿਮਦਗੜ੍ਹ ਵਿਖੇ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਵੋਟਾਂ ਦੀ ਗਿਣਤੀ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਰਕਾਰੀ ਕਾਲਜ ਅਮਰਗੜ੍ਹ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਉਮੀਦਵਾਰਾਂ, ਉਨ੍ਹਾਂ ਦੇ ਕਾਊਂਟਿੰਗ ਏਜੰਟਾਂ, ਰਿਟਰਨਿੰਗ ਅਫ਼ਸਰਾਂ ਅਤੇ ਸਬੰਧਤ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ ਅਤੇ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੇ ਆਲੇ-ਦੁਆਲੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਅਧਿਕਾਰ ਤੋਂ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਰਿਟਰਨਿੰਗ ਅਫ਼ਸਰਾਂ ਦੀ ਨਿਗਰਾਨੀ ਹੇਠ ਗਿਣਤੀ ਅਮਲੇ ਦੀ ਵਿਸ਼ੇਸ਼ ਰਿਹਰਸਲ ਕਰਵਾਈ ਗਈ ਹੈ ਤਾਂ ਜੋ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਸਮੂਹ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਨਤੀਜਿਆਂ ਦੌਰਾਨ ਸ਼ਾਂਤੀ, ਸਹਿਯੋਗ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਲੋਕਤੰਤਰੀ ਪ੍ਰਕਿਰਿਆ ਦਾ ਸਤਿਕਾਰ ਕਰਨ।
