ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਰਾਜਾ ਜੰਗ ਦੇ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੇ ਚੋਣ ਪ੍ਰਚਾਰ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਦਲਿਤ ਭਾਈਚਾਰਿਆਂ ਵਿਰੁੱਧ ਕੀਤੀ ਜਾਤੀਵਾਦੀ ਟਿੱਪਣੀ ਦਾ ਖੁਦ ਨੋਟਿਸ ਲਿਆ ਹੈ। ਉਨ•ਾਂ ਦੱਸਿਆ ਕਿ ਅੱਜ ਹੋਈ ਸੁਣਵਾਈ ਦੌਰਾਨ ਐਸ.ਪੀ ਹੈੱਡਕੁਆਰਟਰ ਸ੍ਰੀ ਮੁਕਤਸਰ ਸਾਹਿਬ ਸੀਨੀਅਰ ਪੁਲਿਸ ਕਪਤਾਨ ਦੀ ਤਰਫੋਂ ਕਮਿਸ਼ਨ ਅੱਗੇ ਪੇਸ਼ ਹੋਏ ਅਤੇ ਦੱਸਿਆ ਕਿ ਇਸ ਮਾਮਲੇ ਨਾਲ ਸਬੰਧਤ ਆਡੀਓ ਕਲਿੱਪ ਦੀ ਪੜਤਾਲ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਪੁਲਿਸ ਨੇ ਵੀ ਇਸ ਸਬੰਧ ਵਿੱਚ ਮੇਟਾ ਤੋਂ ਜਾਣਕਾਰੀ ਮੰਗੀ ਹੈ ਅਤੇ 30 ਦਿਨਾਂ ਵਿੱਚ ਰਿਪੋਰਟ ਆਉਣ ਦੀ ਉਮੀਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਨੇ ਅਧਿਕਾਰੀਆਂ ਨੂੰ 1 ਜੁਲਾਈ, 2026 ਨੂੰ ਮੈਟਾ ਦੀ ਰਿਪੋਰਟ ਦੇ ਨਾਲ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
