Gaurav Yadav ਬਣੇ ਪੰਜਾਬ ਦੇ ਪੱਕੇ ਡੀਜੀਪੀ; ਪਿਛਲੇ ਚਾਰ ਸਾਲਾਂ ਤੋਂ ਕਾਰਜਕਾਰੀ ਮੁਖੀ ਵਜੋਂ ਨਿਭਾ ਰਹੇ ਸਨ ਜ਼ਿੰਮੇਵਾਰੀ

Gaurav Yadav Appointed Regular Punjab DGP Latest News: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਪ੍ਰਸ਼ਾਸਕੀ ਫ਼ੈਸਲਾ ਲੈਂਦਿਆਂ 1992 ਬੈਚ ਦੇ ਸੀਨੀਅਰ ਆਈਪੀਐੱਸ (IPS) ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਪੱਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਿਯੁਕਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਰਸਮੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਗੌਰਵ ਯਾਦਵ ਜੁਲਾਈ 2022 ਤੋਂ ਲਗਾਤਾਰ ਪੰਜਾਬ ਪੁਲਿਸ ਦੇ ਕਾਰਜਕਾਰੀ (ਆਫੀਸ਼ੀਏਟਿੰਗ) ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸਰਕਾਰ ਦੇ ਇਸ ਤਾਜ਼ਾ ਹੁਕਮ ਮਗਰੋਂ ਚਾਰ ਸਾਲਾਂ ਤੋਂ ਵੱਧ ਸਮੇਂ ਬਾਅਦ ਉਨ੍ਹਾਂ ਦੀ ਅਗਵਾਈ ਨੂੰ ਰਸਮੀ ਤੌਰ ‘ਤੇ ਪੱਕਾ ਰੂਪ ਦੇ ਦਿੱਤਾ ਗਿਆ ਹੈ।

ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਹਾਲ ਰੱਖਣ, ਗੈਂਗਸਟਰ ਕਲਚਰ ‘ਤੇ ਨੱਥ ਪਾਉਣ ਅਤੇ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ਨੂੰ ਰੋਕਣ ਲਈ ਕਈ ਅਹਿਮ ਅਪਰੇਸ਼ਨਾਂ ਦੀ ਨਿਗਰਾਨੀ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਨੂੰ ਖ਼ਤਮ ਕਰਨ ਦੀ ਕਾਰਵਾਈ ਵਿੱਚ ਵੀ ਪੁਲਿਸ ਫੋਰਸ ਉਨ੍ਹਾਂ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਰਹੀ ਹੈ।

ਨਿਯਮਿਤ ਡੀਜੀਪੀ ਵਜੋਂ ਉਨ੍ਹਾਂ ਦੀ ਨਿਯੁਕਤੀ ਨਾਲ ਪੁਲਿਸ ਪ੍ਰਸ਼ਾਸਨ ਅੰਦਰ ਅਗਵਾਈ ਨੂੰ ਸਥਿਰਤਾ ਮਿਲੇਗੀ, ਜਿਸ ਨਾਲ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ ਅਤੇ ਸੂਬੇ ਨੂੰ ਅਪਰਾਧ-ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਬਲ ਮਿਲੇਗਾ।

Leave a Comment

Your email address will not be published. Required fields are marked *

Scroll to Top