ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 23 ਫਰਵਰੀ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ। ਇਸ ਮੀਟਿੰਗ ਦੌਰਾਨ, ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ।




