ਅਟਾਰੀ-ਵਾਹਗਾ ਸਰਹੱਦ ‘ਤੇ ਰੁਕੇ 27 ਸ਼ਰਧਾਲੂਆਂ ਨੇ ਕਿਹਾ ਕਿ ਵੀਜ਼ਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਰੋਕਣਾ ਬੇਇਨਸਾਫ਼ੀ ਹੈ |


ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੇ ਸ਼ੁਭ ਮੌਕੇ ‘ਤੇ ਅੱਜ ਸਿੱਖ ਸ਼ਰਧਾਲੂਆਂ ਦਾ ਵੱਡਾ ਜੱਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜਥੇ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂ ਸ਼ਾਮਲ ਸਨ, ਜੋ ਗੁਰੂਧਾਮਾਂ ਦੇ ਦਰਸ਼ਨਾਂ ਲਈ ਪੂਰੇ ਉਤਸ਼ਾਹ ਨਾਲ ਸਨ। ਪਰ ਸਰਹੱਦ ‘ਤੇ ਪਹੁੰਚਣ ‘ਤੇ ਕਈ ਸ਼ਰਧਾਲੂਆਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦੋਂ ਬੀਐਸਐਫ ਅਧਿਕਾਰੀਆਂ ਨੇ ਕੁਝ ਲੋਕਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਅਧਿਕਾਰੀਆਂ ਮੁਤਾਬਕ ਰੋਕੇ ਗਏ ਸ਼ਰਧਾਲੂਆਂ ਦੇ ਨਾਂ ਅਜੇ ਤੱਕ ਮਨਜ਼ੂਰੀ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਗਏ ਹਨ। ਬੀਐਸਐਫ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਜਦੋਂ ਤੱਕ ਉੱਚ ਅਧਿਕਾਰੀਆਂ ਤੋਂ ਮਨਜ਼ੂਰੀ ਨਹੀਂ ਮਿਲਦੀ। ਇਸ ਕਾਰਨ 27 ਦੇ ਕਰੀਬ ਸ਼ਰਧਾਲੂਆਂ ਨੂੰ ਸਰਹੱਦ ‘ਤੇ ਰੋਕ ਲਿਆ ਗਿਆ, ਜਦਕਿ ਬਾਕੀ ਜਥੇ ਰਵਾਨਾ ਹੋ ਗਏ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top