ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ


*ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ*

*ਸੂਚਨਾ ਅਤੇ ਪ੍ਰਸਾਰਣ ਮੰਤਰਾਲੇ, ਭਾਰਤ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਦੁਆਰਾ ਪਹਿਲਕਦਮੀ*

*ਅਭਿਸ਼ੇਕ ਸਿੰਘ ਪੇਂਟਿੰਗ ਮੁਕਾਬਲੇ ਵਿਚ*

*ਪੱਤਰਕਾਰਾਂ ਨੂੰ ਦਿੱਤੀ ਗਈ ਅਧਕਾਰਿਤ ਰਿਪੋਰਟ*

*21/6/2026*

*ਸ਼੍ਰੀ ਗੋਇੰਦਵਾਲ ਸਾਹਿਬ*

ਸਿਹਤਮੰਦ ਜੀਵਨ ਲਈ ਯੋਗਾ ਅਭਿਆਸ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਤਰਨਤਾਰਨ ਸਥਿਤ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ, ਜਿਸ ਵਿੱਚ ਜੇਲ੍ਹ ਪ੍ਰਸ਼ਾਸਨ ਦੇ ਨਾਲ-ਨਾਲ ਕੈਦੀਆਂ ਨੇ ਵੀ ਭਾਗ ਲਿਆ। ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਜੇਲ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਯੋਗ ਸੈਸ਼ਨ ਵਿੱਚ ਯੋਗ ਗੁਰੂਆਂ ਦੀ ਅਗਵਾਈ ਹੇਠ ਵੱਖ-ਵੱਖ ਯੋਗਾ ਆਸਣ ਕਰਵਾਏ ਗਏ।

ਇਸ ਪ੍ਰੋਗਰਾਮ ਵਿੱਚ ਜੇਲ੍ਹ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ (ਪੀ.ਪੀ.ਐਸ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਯੋਗਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਇੱਕ ਚੰਗਾ ਉਪਰਾਲਾ ਹੈ ਅਤੇ ਯੋਗਾ ਸਾਡੇ ਜੀਵਨ ਦਾ ਅਹਿਮ ਹਿੱਸਾ ਹੈ।

ਇਸ ਦੇ ਨਾਲ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਅੰਮ੍ਰਿਤਸਰ ਦੇ ਮੁਖੀ ਗੁਰਮੀਤ ਸਿੰਘ (ਆਈ. ਆਈ. ਐੱਸ.) ਨੇ ਕਿਹਾ ਕਿ ਸਾਰਿਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਕੀਤੀ ਗਈ ਪਹਿਲਕਦਮੀ ਨੂੰ ਸਫਲਤਾਪੂਰਵਕ ਅੱਗੇ ਵਧਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਯੋਗਾ ਲਈ ਵੱਧ ਤੋਂ ਵੱਧ ਪ੍ਰੇਰਿਤ ਕਰਨਾ ਚਾਹੀਦਾ ਹੈ, ਤਾਂ ਜੋ ਉਹ ਸਿਹਤਮੰਦ ਜੀਵਨ ਬਤੀਤ ਕਰ ਸਕਣ।

ਇਸ ਤੋਂ ਇਲਾਵਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਜਤਿੰਦਰ ਪਾਲ ਸਿੰਘ (ਪੀ.ਪੀ.ਐਸ.) ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਜੇਕਰ ਲੋਕ ਬਿਮਾਰੀਆਂ ਤੋਂ ਬਚਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਯੋਗਾ ਦਾ ਸਹਾਰਾ ਲੈਣਾ ਚਾਹੀਦਾ ਹੈ। ਜਤਿੰਦਰ ਪਾਲ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਤੋਂ ਅੰਤਰਰਾਸ਼ਟਰੀ ਯੋਗ ਦਿਵਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਯੋਗਾ ਦੀ ਪ੍ਰਸਿੱਧੀ ਨੂੰ ਹੁਲਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਕੈਦੀਆਂ ਵੱਲੋਂ ਦਿਖਾਏ ਅਨੁਸ਼ਾਸਨ ਰਾਹੀਂ ਯੋਗਾ ਨੂੰ ਜੀਵਨ ਦਾ ਹਿੱਸਾ ਬਣਾ ਕੇ ਯੋਗਾ ਰਾਹੀਂ ਕਈ ਬਿਮਾਰੀਆਂ ਤੋਂ ਵੀ ਬਚਿਆ ਜਾ ਸਕਦਾ ਹੈ। ਇਸ ਮੌਕੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਗੁਰਜੰਟ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਜੇਲ੍ਹ ਵਿੱਚ ਕਲਾ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਕੈਦੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪੇਂਟਿੰਗ ਮੁਕਾਬਲੇ ਵਿੱਚ ਅਭਿਸ਼ੇਕ ਸਿੰਘ ਨੇ ਪਹਿਲਾ ਸਥਾਨ, ਰਾਜੇਸ਼ ਨੇ ਦੂਜਾ ਸਥਾਨ, ਜਸਵੰਤ ਸਿੰਘ ਸੋਹਲ ਨੇ ਤੀਜਾ ਅਤੇ ਸਿਮਰਨਜੀਤ ਸਿੰਘ ਨੇ ਚੌਥਾ ਸਥਾਨ ਹਾਸਲ ਕੀਤਾ।

ਇਸ ਦੇ ਨਾਲ ਹੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਐਨ.ਸੀ.ਸੀ. ਦੀ ਪਹਿਲੀ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਅੰਮ੍ਰਿਤਸਰ ਦੇ ਖਾਲਸਾ ਕਾਲਜ ਵਿੱਚ ਯੋਗ ਦਿਵਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਕਲਾਕਾਰਾਂ ਨੇ ਆਪਣੀ ਪੇਸ਼ਕਾਰੀ ਨਾਲ ਸਮਾਂ ਬੰਨ੍ਹ ਦਿੱਤਾ।

ਹਾਲਾਂਕਿ, ਹਰ ਸਾਲ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਜਸ਼ਨ ਦੇ ਹਿੱਸੇ ਵਜੋਂ ਲੱਖਾਂ ਲੋਕਾਂ ਨੂੰ ਯੋਗਾ ਨਾਲ ਜਾਣੂ ਕਰਵਾਇਆ ਜਾਂਦਾ ਹੈ। ਇਸੇ ਲੜੀ ਤਹਿਤ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਕਰਵਾਇਆ ਗਿਆ ਯੋਗਾ ਸੈਸ਼ਨ ਸਫ਼ਲ ਰਿਹਾ ਅਤੇ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ |

Leave a Comment

Your email address will not be published. Required fields are marked *

Scroll to Top