ਅੰਮ੍ਰਿਤਸਰ ‘ਚ 12ਵੀਂ ਦੇ ਵਿਦਿਆਰਥੀ ਦਾ ਕਤਲ, ਅਣਪਛਾਤੇ ਹਮਲਾਵਰ ਫਰਾਰ


ਅੰਮ੍ਰਿਤਸਰ ‘ਚ ਅਣਪਛਾਤੇ ਹਮਲਾਵਰਾਂ ਵੱਲੋਂ 12ਵੀਂ ਦੇ ਵਿਦਿਆਰਥੀ ਦਾ ਕਤਲ ਅੰਮ੍ਰਿਤਸਰ ਦੇ ਮਹਿਤਾ ਚੌਕ ਥਾਣਾ ਦੀ ਹਦੂਦ ਅੰਦਰ ਪੈਂਦੇ ਮਹਿਸਮਪੁਰਾ ਰੋਡ ‘ਤੇ ਬੀਤੀ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਜੋ ਸੁਖਰਾਜ ਸਿੰਘ ਦਾ ਇਕਲੌਤਾ ਪੁੱਤਰ ਸੀ ਅਤੇ 12ਵੀਂ ਜਮਾਤ ਦਾ ਵਿਦਿਆਰਥੀ ਸੀ।ਮੁਢਲੀ ਜਾਣਕਾਰੀ ਅਨੁਸਾਰ ਅਜੇ ਤੱਕ ਘਟਨਾ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਤੇ ਪਰਿਵਾਰ ਬੇਚੈਨ ਹੈ। ਪੁਲੀਸ ਨੂੰ ਮੁੱਢਲੀ ਸੂਚਨਾ ਮਿਲੀ ਸੀ ਕਿ ਸੜਕ ’ਤੇ ਹਾਦਸਾ ਵਾਪਰ ਗਿਆ ਹੈ। ਜਦੋਂ ਮਹਿਤਾ ਥਾਣੇ ਦੇ ਐਸਐਚਓ ਅਤੇ ਪੁਲੀਸ ਟੀਮ ਮੌਕੇ ’ਤੇ ਪੁੱਜੀ ਤਾਂ ਅਮਰਜੋਤ ਦੀ ਮੌਤ ਹੋ ਚੁੱਕੀ ਸੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਨੌਜਵਾਨ ਦੇ ਸਰੀਰ ‘ਤੇ ਗੋਲੀਆਂ ਦੇ ਜ਼ਖ਼ਮ ਸਨ, ਜਿਸ ਤੋਂ ਲੱਗਦਾ ਹੈ ਕਿ ਉਸ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਐਸਐਸਪੀ ਸੋਹੇਲ ਮੀਰ ਅਨੁਸਾਰ ਸਾਰੇ ਪਹਿਲੂਆਂ ਤੋਂ ਜਾਂਚ ਜਾਰੀ ਹੈ। ਫਿਲਹਾਲ ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਕਤਲ ਦੇ ਪਿੱਛੇ ਕੀ ਕਾਰਨ ਹਨ ਅਤੇ ਕੌਣ ਇਸ ‘ਚ ਸ਼ਾਮਲ ਹਨ। ਮੁਲਜ਼ਮਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰਨ ਲਈ ਯਤਨ ਤੇਜ਼ ਕਰ ਦਿੱਤੇ ਗਏ ਹਨ। ਪੁਲਸ ਦਾ ਕਹਿਣਾ ਹੈ ਕਿ ਉਹ ਜਲਦ ਹੀ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ। ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ, ਅਤੇ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਉਨ੍ਹਾਂ ਨੂੰ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top