ਅੰਮ੍ਰਿਤਸਰ ਵਿੱਚ ਕਾਂਗਰਸੀ ਸਰਪੰਚ ਦੇ ਘਰ ਬੰਬ ਨਾਲ ਹਮਲਾ – D5 News


ਅੰਮ੍ਰਿਤਸਰ ਦੇ ਪਿੰਡ ਚ ਬੀਤੀ ਰਾਤ ਉਸ ਸਮੇਂ ਭਾਰੀ ਦਹਿਸ਼ਤ ਫੈਲ ਗਈ ਜਦੋਂ ਮੌਜੂਦਾ ਸਰਪੰਚ ਅਤੇ ਕਾਂਗਰਸੀ ਆਗੂ ਨਿਸ਼ਾਨ ਸਿੰਘ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਬੰਬ ਧਮਾਕਾ ਕੀਤਾ ਗਿਆ। ਰਾਤ ਕਰੀਬ 11 ਵਜੇ ਹੋਏ ਇਸ ਜ਼ੋਰਦਾਰ ਧਮਾਕੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਭਾਰੀ ਡਰ ਤੇ ਸਹਿਮ ਦਾ ਮਾਹੌਲ ਹੈ। ਪੀੜਤ ਸਰਪੰਚ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਨੂੰ 9 ਤਰੀਕ ਦੀ ਦੁਪਹਿਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਧਮਕੀ ਭਰਿਆ ਫੋਨ ਆਇਆ। ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੈਂਗਸਟਰ ਵਜੋਂ ਦੱਸੀ ਅਤੇ ਸਰਪੰਚ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਗੈਂਗਸਟਰ ਨੇ ਚਿਤਾਵਨੀ ਦਿੱਤੀ ਸੀ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਉਹ ਬੁਰੀ ਤਰ੍ਹਾਂ ਖਤਮ ਹੋ ਜਾਵੇਗਾ। ਇਸ ਧਮਕੀ ਤੋਂ ਕੁਝ ਘੰਟਿਆਂ ਬਾਅਦ ਰਾਤ ਨੂੰ ਉਸ ਦੇ ਘਰ ‘ਤੇ ਬੰਬ ਸੁੱਟਿਆ ਗਿਆ ਅਤੇ ਧਮਾਕਾ ਕਰ ਦਿੱਤਾ ਗਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top