ਅੰਮ੍ਰਿਤਸਰ ਸੈਸ਼ਨ ਕੋਰਟ ‘ਚ ਸਾਂਸਦ ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ, ਚਾਰਜ ਰੱਦ ਕਰਨ ਦੀ ਅਰਜ਼ੀ ਦਾਇਰ


ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਕੇਸ ਦੀ ਅੱਜ ਅੰਮ੍ਰਿਤਸਰ ਸੈਸ਼ਨ ਅਦਾਲਤ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਰਿਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਪੇਸ਼ੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਕੀਲ ਰਿਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ। ਇਸ ਅਰਜ਼ੀ ਵਿੱਚ ਭਾਈ ਅੰਮ੍ਰਿਤਪਾਲ ਸਿੰਘ ’ਤੇ ਲਾਏ ਗਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਉਨ੍ਹਾਂ ਨੂੰ ਕੇਸ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top