ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਅੱਜ ਵੱਖ-ਵੱਖ ਗੁਰਦੁਆਰਿਆਂ ਵਿੱਚ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਬੋਤਲਾਂ ਵਰਤਾਈਆਂ ਜਾ ਰਹੀਆਂ ਹਨ।
