ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਦੇ ਕਤਲ ਕੇਸ ਦੇ ਮੁਲਜ਼ਮ ਅਤੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਮਹਿਰੋ ਨੂੰ ਕੱਲ੍ਹ, ਸ਼ਨੀਵਾਰ ਨੂੰ ਸਖ਼ਤ ਸੁਰੱਖਿਆ ਹੇਠ ਏਮਜ਼ ਬਠਿੰਡਾ ਲਿਆਂਦਾ ਗਿਆ। ਉਸ ਦੇ ਨਾਲ ਜੇਲ੍ਹ ਵਿੱਚ ਬੰਦ ਇੱਕ ਹੋਰ ਮੁਲਜ਼ਮ ਜਸਪ੍ਰੀਤ ਸਿੰਘ ਨੂੰ ਵੀ ਮੈਡੀਕਲ ਜਾਂਚ ਲਈ ਹਸਪਤਾਲ ਲਿਜਾਇਆ ਗਿਆ।
ਜਾਣਕਾਰੀ ਅਨੁਸਾਰ ਦੋਵਾਂ ਮੁਲਜ਼ਮਾਂ ਨੂੰ ਕਈ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਲਿਜਾਣਾ ਪਿਆ। ਅੰਮ੍ਰਿਤਪਾਲ ਸਿੰਘ ਮਹਿਰੋ ਦੀ ਅੱਖ ਦੀ ਸਮੱਸਿਆ ਸੀ, ਜਿਸ ਲਈ ਉਨ੍ਹਾਂ ਨੂੰ ਏਮਜ਼ ਲਿਆਂਦਾ ਗਿਆ ਸੀ। ਜਸਪ੍ਰੀਤ ਸਿੰਘ ਨੂੰ ਪੱਥਰੀ ਦੀ ਸ਼ਿਕਾਇਤ ਸੀ, ਜਿਸ ਨੂੰ ਜਾਂਚ ਲਈ ਹਸਪਤਾਲ ਲਿਜਾਇਆ ਗਿਆ।
