ਕਲਯੁਗੀ ਜਵਾਈ ਨੇ ਮਾਂ ਨੂੰ ਜੰਜ਼ੀਰਾਂ ਨਾਲ ਬੰਨ੍ਹਿਆ, ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਇਸ ਮਾਮਲੇ ਦਾ ਨੋਟਿਸ


ਪੁੱਤ ਤੇ ਨੂੰਹ ਨੂੰ ਜ਼ਮੀਨ ਪਿੱਛੇ ਬਿਠਾ ਕੇ ਬਜ਼ੁਰਗ ਮਾਂ ਨੂੰ ਜੰਜ਼ੀਰਾਂ ਨਾਲ ਬੰਨ੍ਹਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਇਸ ਮਾਮਲੇ ਦਾ ਸੋ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਅਧਿਕਾਰੀ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕਮਿਸ਼ਨ ਨੂੰ ਕਾਰਵਾਈ ਸਬੰਧੀ 20 ਅਪ੍ਰੈਲ 2026 ਤੱਕ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ। ਖਬਰਾਂ ਮੁਤਾਬਕ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਬੇਟੇ ਅਤੇ ਨੂੰਹ ਨੇ 75 ਸਾਲਾ ਮਾਂ ਨੂੰ 15 ਕਿਲੋ ਦੀ ਸੰਗਲੀ ਨਾਲ ਬੰਨ੍ਹ ਕੇ ਮਰਨ ਲਈ ਛੱਡ ਦਿੱਤਾ। ਉਕਤ ਔਰਤ ਪਿਛਲੇ 20-22 ਦਿਨਾਂ ਤੋਂ ਜੰਜ਼ੀਰਾਂ ‘ਚ ਜਕੜੀ ਹੋਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਖਾਣਾ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਸ ਦਾ ਵਜ਼ਨ 50 ਕਿਲੋ ਤੋਂ ਘਟ ਕੇ ਸਿਰਫ 30 ਕਿਲੋ ਰਹਿ ਗਿਆ ਹੈ। ਔਰਤ ਨੂੰ ਇੱਕ ਛੋਟੀ ਜਿਹੀ ਬੰਦ ਦੁਕਾਨ ਦੇ ਗੇਟ ਅੱਗੇ ਬੰਨ੍ਹਿਆ ਹੋਇਆ ਹੈ। ਪੁੱਛਣ ‘ਤੇ ਉਸ ਨੇ ਦੱਸਿਆ ਕਿ ਉਸ ਦਾ ਲੜਕਾ ਡਰਾਈਵਰ ਹੈ ਅਤੇ ਉਪਰੋਕਤ ਘਰ ਵਿਚ ਉਸ ਦਾ ਲੜਕਾ, ਨੂੰਹ, ਪੋਤਰਾ ਅਤੇ ਹੋਰ ਪਰਿਵਾਰਕ ਮੈਂਬਰ ਰਹਿੰਦੇ ਹਨ | ਇੱਕ ਅਖ਼ਬਾਰ ਵਿੱਚ ਛਪੀ ਖ਼ਬਰ ਰਾਹੀਂ ਇਹ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਦੇ ਧਿਆਨ ਵਿੱਚ ਆਇਆ, ਜਿਸ ਤੋਂ ਬਾਅਦ ਕਮਿਸ਼ਨ ਨੇ ਸਖ਼ਤ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top