ਟੋਰਾਂਟੋ (ਪੱਤਰ ਪ੍ਰੇਰਕ): ਕੈਨੇਡਾ ਵਿੱਚ ਭਾਰਤੀ ਰਾਜਦੂਤ ਦਿਨੇਸ਼ ਪਟਨਾਇਕ ਅਤੇ ਟੋਰਾਂਟੋ ਵਿੱਚ ਭਾਰਤ ਦੇ ਕੌਂਸਲ ਜਨਰਲ ਮਹਾਵੀਰ ਸਿੰਘਵੀ ਨੇ ਉੱਘੇ ਨੌਜਵਾਨ ਆਗੂ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਚੱਕ ਦੇ ਪੁੱਤਰ ਬਿਕਰਮਜੀਤ ਸਿੰਘ ਅੱਲਾਬਖ਼ਸ਼ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਪਟਨਾਇਕ ਨੇ ਕਿਹਾ ਕਿ ਅੱਲਾਬਖਸ਼ ਅਤੇ ਉਸ ਦਾ ਪਰਿਵਾਰ ਕੈਨੇਡਾ ਅਤੇ ਭਾਰਤ ਵਿਚ ਰਹਿੰਦੇ ਲੋਕਾਂ ਦੀ ਭਾਈਚਾਰਕ ਸਾਂਝ ਵਧਾਉਣ ਵਿਚ ਵੱਡਾ ਯੋਗਦਾਨ ਪਾ ਰਿਹਾ ਹੈ। ਸਿੰਘਵੀ ਨੇ ਕਿਹਾ ਕਿ ਅੱਲਾਬਖ਼ਸ਼ ਇੱਕ ਉੱਦਮੀ ਨੌਜਵਾਨ ਹੈ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹੈ।
ਅੱਲ੍ਹਾਬਖ਼ਸ਼ ਵਿਸਾਖੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੰਮ੍ਰਿਤਸਰ ਤੋਂ ਕੈਨੇਡਾ ਵਾਸੀਆਂ ਲਈ ਵਿਸਾਖੀ ਦਾ ਸੁਨੇਹਾ ਲੈ ਕੇ ਟੋਰਾਂਟੋ ਪਹੁੰਚੇ ਹਨ। ਭਾਰਤੀ ਕੌਂਸਲੇਟ ਅਤੇ ਵਿਰਾਸਤ-ਏ-ਖਾਲਸਾ ਦੇ ਵਿਸ਼ੇਸ਼ ਸਮਾਗਮ ਵਿੱਚ ਅੱਲਾਬਖ਼ਸ਼ ਨੇ ਐਡਵੋਕੇਟ ਧਾਮੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਅਤੇ ਸਮੁੱਚੇ ਵਿਸ਼ਵ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬੀਆਂ ਨੇ ਕੈਨੇਡਾ ਜਾ ਕੇ ਸਿੱਖ ਕੌਮ ਦੀ ਤਰੱਕੀ ਦੇ ਸਿਧਾਂਤਾਂ ਨੂੰ ਬਰਕਰਾਰ ਰੱਖ ਕੇ ਆਪਣੀ ਕੌਮ ਦਾ ਨਾਂ ਰੌਸ਼ਨ ਕੀਤਾ ਹੈ। ਇਸੇ ਤਰ੍ਹਾਂ ਸਾਡੀ ਭਾਈਚਾਰਕ ਸਾਂਝ ਨੂੰ ਤੋੜਨ ਵਾਲੀਆਂ ਰਾਸ਼ਟਰ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ।
