ਸੰਤ ਬਾਬਾ ਜਵੰਦ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਗੁਰਦੁਆਰਾ ਸੰਤਸਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ (ਏਅਰਪੋਰਟ ਅਥਾਰਟੀ ਆਫ ਇੰਡੀਆ) ਅਤੇ ਇਲਾਕੇ ਦੀਆਂ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ 2 ਜੁਲਾਈ ਨੂੰ ਧਾਰਮਿਕ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੰਮ੍ਰਿਤਸਰ ਏਅਰਪੋਰਟ ਦੇ ਡਾਇਰੈਕਟਰ ਐਨ.ਕੇ.ਸ਼ਰਮਾ ਵੱਲੋਂ ਸੰਗਤਾਂ ਦੀ ਮੰਗ ਅਤੇ ਆਮਦ ਨੂੰ ਮੁੱਖ ਰੱਖਦਿਆਂ ਜਾਰੀ ਹਦਾਇਤਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਗੇਟ ਖੋਲ੍ਹਣ ਦਾ ਸਮਾਂ ਸਾਰਣੀ ਤੈਅ ਕਰ ਦਿੱਤੀ ਗਈ ਹੈ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਿੱਚ ਰਣਧੀਰ ਸਿੰਘ, ਕੰਵਲਬੀਰ ਸਿੰਘ, ਕੁਲਦੀਪ ਸਿੰਘ, ਭਗਵੰਤ ਸਿੰਘ, ਅੰਗਰੇਜ਼ ਸਿੰਘ, ਰਾਕੇਸ਼ ਕੁਮਾਰ, ਇੰਦਰਜੀਤ ਸਿੰਘ, ਹਰਸਿਮਰਤ ਕੌਰ, ਨਛੱਤਰ ਸਿੰਘ ਭੁੱਲਰ, ਬਾਬਾ ਸਰਬਜੀਤ ਸਿੰਘ ਰਾਜਾਸਾਂਸੀ ਨੇ ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਏਅਰਪੋਰਟ ਡਾਇਰੈਕਟਰ ਵੱਲੋਂ ਜਾਰੀ ਇਸ ਸ਼ਡਿਊਲ ਵਿੱਚ ਦੱਸਿਆ ਗਿਆ ਹੈ ਕਿ 26 ਜੁਲਾਈ ਤੋਂ 26 ਜੁਲਾਈ 2015 ਤੱਕ ਗੁਰਦੁਆਰਾ ਸਾਹਿਬ ਨੂੰ ਜਾਣ ਵਾਲਾ ਰਸਤਾ ਦੁਪਹਿਰ 12:00 ਵਜੇ ਅਤੇ ਸ਼ਾਮ 4:30 ਤੋਂ 8:30 ਵਜੇ ਤੱਕ ਖੁੱਲ੍ਹਾ ਰਹੇਗਾ। ਦੁਪਹਿਰ ਬਾਅਦ ਗੁਰਦੁਆਰਾ ਸਾਹਿਬ ਨੂੰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 2 ਜੁਲਾਈ ਨੂੰ ਸਵੇਰੇ 5.30 ਵਜੇ ਤੋਂ ਰਾਤ 8.30 ਵਜੇ ਤੱਕ ਸਾਰਾ ਦਿਨ ਖੁੱਲ੍ਹਾ ਰਹੇਗਾ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਵਾਲੀਆਂ ਸੰਗਤਾਂ ਏਅਰਪੋਰਟ ਦੀ ਸੁਰੱਖਿਆ ਲਈ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਕਮੇਟੀ ਵੱਲੋਂ ਦਿੱਤੇ ਸਮੇਂ ਦੀ ਪਾਲਣਾ ਕਰਨ। ਉਨ੍ਹਾਂ ਸਮੂਹ ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋਣ ਸਮੇਂ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ, ਇਸ ਲਈ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਸਮੇਂ ਮੋਬਾਈਲ ਫ਼ੋਨ ਲੈ ਕੇ ਨਾ ਆਉਣ | ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿੱਚ ਲੰਗਰ ਲਗਾਉਣ ਸਬੰਧੀ ਅਗਾਊਂ ਸੂਚਨਾ ਕਮੇਟੀ ਪ੍ਰਬੰਧਕਾਂ ਨੂੰ ਲਿਖਤੀ ਰੂਪ ਵਿੱਚ ਦੇਣੀ ਪਵੇਗੀ ਅਤੇ ਉਨ੍ਹਾਂ ਤੋਂ ਲੋੜੀਂਦੀ ਪ੍ਰਵਾਨਗੀ ਲੈਣੀ ਪਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
