ਚਾਰ ਸਾਲਾਂ ਤੋਂ ਵਰਕਰਾਂ ਨੂੰ ਮਿਲਣ ਦਾ ਸਮਾਂ ਵੀ ਨਾ ਦੇਣ ਵਾਲੀ ‘ਆਪ’ ਸਰਕਾਰ ਹੁਣ ਵਿਸ਼ੇਸ਼ ਇਜਲਾਸ ਬੁਲਾ ਕੇ ਡਰਾਮਾ ਰਚ ਰਹੀ ਹੈ: ਪਰਗਟ ਸਿੰਘ


ਸਾਬਕਾ ਸਿੱਖਿਆ ਮੰਤਰੀ ਤੇ ਵਿਧਾਇਕ ਪਰਗਟ ਸਿੰਘ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਜ਼ਦੂਰ ਦਿਵਸ ’ਤੇ ਵਿਸ਼ੇਸ਼ ਇਜਲਾਸ ਬੁਲਾਉਣ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਹੈ ਜਿਸ ਨੇ ਚਾਰ ਸਾਲਾਂ ਤੋਂ ਆਪਣੇ ਹੱਕਾਂ ਲਈ ਸੜਕਾਂ ‘ਤੇ ਰੋਸ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚਾਰ ਸਾਲਾਂ ਵਿੱਚ ਇਨ੍ਹਾਂ ਵਰਕਰਾਂ ਨੂੰ ਮਿਲਣ ਦਾ ਸਮਾਂ ਵੀ ਨਹੀਂ ਦਿੱਤਾ। ਮੁੱਖ ਮੰਤਰੀ ਮਾਨ ਆਪਣੀ ਸਰਕਾਰ ਦੇ ਆਖਰੀ ਸਾਲ ‘ਚ ਵਿਸ਼ੇਸ਼ ਸੈਸ਼ਨ ਬੁਲਾ ਕੇ ਕੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ? ਪਰਗਟ ਸਿੰਘ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸ ਨੇ ਮਨਰੇਗਾ ਤਹਿਤ ਵੀ ਪੰਜਾਬ ਦੇ ਮਜ਼ਦੂਰਾਂ ਨੂੰ 100 ਦਿਨਾਂ ਦੀ ਗਰੰਟੀ ਵਿੱਚੋਂ ਔਸਤਨ 28 ਦਿਨ ਦਾ ਕੰਮ ਦਿੱਤਾ ਹੈ। ਇਹ ਸਰਕਾਰ ਮਜ਼ਦੂਰ ਵਿਰੋਧੀ ਹੈ। ‘ਆਪ’ ਸਰਕਾਰ ਭਾਜਪਾ ਦੀ ਅਗਵਾਈ ‘ਤੇ ਚੱਲਦੀ ਹੈ ਅਤੇ ਕਾਰਪੋਰੇਟਾਂ ਦਾ ਸਮਰਥਨ ਕਰਦੀ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਨੂੰ ਇਹ ਨਾਟਕ ਛੱਡ ਕੇ ਇਨ੍ਹਾਂ ਮਜ਼ਦੂਰਾਂ ਦੀ ਬਿਹਤਰੀ ਅਤੇ ਤਰੱਕੀ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਦਿਵਸ ਮੌਕੇ ਹੀ ਕੇਂਦਰ ਸਰਕਾਰ ਨੇ ਰਸੋਈ ਗੈਸ ਦੇ ਰੇਟ ਵਧਾ ਕੇ ਮਜ਼ਦੂਰਾਂ ਨੂੰ ਚੰਗਾ ਤੋਹਫ਼ਾ ਦਿੱਤਾ ਹੈ। ਕੇਂਦਰ ਸਰਕਾਰ ਦਾ ਪਹਿਲਾਂ ਹੀ ਮਹਿੰਗਾਈ ‘ਤੇ ਕੋਈ ਕੰਟਰੋਲ ਨਹੀਂ ਹੈ ਅਤੇ ਸਾਰਾ ਬੋਝ ਇਨ੍ਹਾਂ ਗਰੀਬ ਅਤੇ ਲੋੜਵੰਦ ਲੋਕਾਂ ‘ਤੇ ਪੈ ਰਿਹਾ ਹੈ। ਇਸ ਤੋਂ ਇਲਾਵਾ ਵਿਸ਼ੇਸ਼ ਸੈਸ਼ਨ ਦੌਰਾਨ ਹੋਏ ਹੰਗਾਮੇ ‘ਤੇ ਪ੍ਰਤੀਕਰਮ ਦਿੰਦਿਆਂ ਪ੍ਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਰਾਬ ਪੀ ਕੇ ਵਿਧਾਨ ਸਭਾ ‘ਚ ਪਹੁੰਚਣਾ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਾਥੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਉਠਾਏ ਗਏ ਮੁੱਦੇ ਤੋਂ ਬਾਅਦ ਕਾਂਗਰਸ ਨੇ ਮੁੱਖ ਮੰਤਰੀ ਮਾਨ ਦਾ ਡਰੱਗ ਟੈਸਟ ਕਰਵਾਉਣ ਦੀ ਮੰਗ ਕੀਤੀ ਹੈ। ਇਹ ਸਦਨ ਅਤੇ ਪੰਜਾਬ ਦੇ ਲੋਕਾਂ ਦਾ ਅਪਮਾਨ ਹੈ। ਸਪੀਕਰ ਨੂੰ ਇਸ ਦਾ ਨੋਟਿਸ ਲੈ ਕੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top