ਚੰਡੀਗੜ੍ਹ ‘ਚ ਬੰਬ ਧਮਾਕਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਤਾਜ਼ਾ ਮਾਮਲੇ ‘ਚ ਸੈਕਟਰ-42 ਸਥਿਤ ਡਾ. ਅੰਬੇਡਕਰ ਕਾਲਜ ਨੂੰ ਬੰਬ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਅਤੇ ਹਫੜਾ-ਦਫੜੀ ਮਚ ਗਈ। ਜਾਣਕਾਰੀ ਮੁਤਾਬਕ ਕੰਟਰੋਲ ਰੂਮ ‘ਤੇ ਧਮਕੀ ਭਰਿਆ ਸੰਦੇਸ਼ ਮਿਲਦੇ ਹੀ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ। ਚੰਡੀਗੜ੍ਹ ਪੁਲੀਸ, ਖੁਫੀਆ ਏਜੰਸੀਆਂ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ। ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਤੁਰੰਤ ਕਾਲਜ ਕੰਪਲੈਕਸ ਨੂੰ ਖਾਲੀ ਕਰਵਾ ਲਿਆ। ਕਾਲਜ ਵਿੱਚ ਮੌਜੂਦ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਪੂਰੇ ਕੈਂਪਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਸਾਈਬਰ ਸੈੱਲ ਨੂੰ ਇਸ ਧਮਕੀ ਭਰੇ ਸੰਦੇਸ਼ ਦੀ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਾਈਬਰ ਟੀਮ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਇਹ ਸੰਦੇਸ਼ ਕਿੱਥੋਂ ਅਤੇ ਕਿਸ ਦੁਆਰਾ ਭੇਜਿਆ ਗਿਆ ਹੈ। ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲਗਾਉਣ ਲਈ ਮੋਬਾਈਲ ਨੰਬਰ, ਇੰਟਰਨੈੱਟ ਆਈਪੀ ਐਡਰੈੱਸ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਚੰਡੀਗੜ੍ਹ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਅਜਿਹੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਨੂੰ ਪੁਲਸ ਕਾਫੀ ਗੰਭੀਰਤਾ ਨਾਲ ਲੈ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
