ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 15 ਜੂਨ ਨੂੰ ਪੰਥਕ ਜਥੇਬੰਦੀਆਂ ਅਤੇ ਸਿੱਖ ਬੁੱਧੀਜੀਵੀਆਂ ਦੀ ਇੱਕ ਅਹਿਮ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਇਸ ਇਕੱਤਰਤਾ ਵਿੱਚ ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਪਾਸ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਵਿੱਚ ਤਬਦੀਲੀ ਦੇ ਕੇਸਾਂ ਸਮੇਤ ਹੋਰ ਸੰਪਰਦਾਇਕ ਮਾਮਲਿਆਂ ਬਾਰੇ ਵਿਚਾਰਾਂ ਹੋਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਪਹਿਲਾਂ ਜਥੇਦਾਰ ਵੱਲੋਂ ਬੁਲਾਈ ਗਈ ਪੰਥਕ ਜਥੇਬੰਦੀਆਂ ਦੀ ਭਲਕੇ ਦੀ ਇਕੱਤਰਤਾ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
