ਪੰਜਾਬ ਦੇ ਜਲੰਧਰ ‘ਚ ਇਕ ਸਕੂਲ ਦੇ ਖੇਡ ਮੈਦਾਨ ‘ਚ ਇਕ ਸ਼ੱਕੀ ਡਰੋਨ ਮਿਲਿਆ, ਜਿਸ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਖਬਰਾਂ ਮੁਤਾਬਕ ਜਲੰਧਰ ਦੇ ਆਦਮਪੁਰ ਦੇ ਪਿੰਡ ਹਰੀਪੁਰ ਦੇ ਇਕ ਸਰਕਾਰੀ ਸਕੂਲ ਦੇ ਖੇਡ ਮੈਦਾਨ ‘ਚ ਇਕ ਸ਼ੱਕੀ ਡਰੋਨ ਮਿਲਿਆ ਹੈ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮੰਗਲਵਾਰ ਦੇਰ ਸ਼ਾਮ ਬੱਚੇ ਸਕੂਲ ਦੇ ਮੈਦਾਨ ਵਿੱਚ ਖੇਡ ਰਹੇ ਸਨ ਜਦੋਂ ਡਰੋਨ ਉਨ੍ਹਾਂ ’ਤੇ ਡਿੱਗ ਪਿਆ।
ਬੱਚਿਆਂ ਨੇ ਇਸ ਨੂੰ ਚੁੱਕ ਕੇ ਸਾਡੇ ਕੋਲ ਲਿਆਂਦਾ ਅਤੇ ਅਸੀਂ ਥਾਣਾ ਆਦਮਪੁਰ ਦੀ ਪੁਲਸ ਨੂੰ ਸੂਚਨਾ ਦਿੱਤੀ। ਡਰੋਨ ਦੀ ਖਬਰ ਮਿਲਦੇ ਹੀ ਪੁਲਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ। ਡੀਐਸਪੀ ਰਾਜੀਵ ਕੁਮਾਰ ਆਪਣੀ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ।
ਪੁਲਸ ਨੇ ਡਰੋਨ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਰੱਖਿਆ ਏਜੰਸੀਆਂ ਡਰੋਨ ਦੀ ਤਕਨੀਕੀ ਜਾਂਚ ਵੀ ਕਰ ਰਹੀਆਂ ਹਨ। ਪੁਲਿਸ ਨੇ ਲੋਕਾਂ ਨੂੰ ਘਬਰਾਉਣ ਦੀ ਅਪੀਲ ਕੀਤੀ ਹੈ।
