ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਨਾਮਵਰ ਪਹਿਲਵਾਨ ਅਤੇ ‘ਰੁਸਤਮ-ਏ-ਹਿੰਦ’ ਦਾ ਖਿਤਾਬ ਜਿੱਤਣ ਵਾਲੇ ਜੱਸਾ ਪੱਟੀ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਜੱਸਾ ਪੱਟੀ ਦਾ ਪਾਰਟੀ ਵਿੱਚ ਸਵਾਗਤ ਕੀਤਾ।

ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ। ਉਨ੍ਹਾਂ ਲਿਖਿਆ, “ਪੰਜਾਬ ਦੀ ਸ਼ਾਨ ਅਤੇ ‘ਰੁਸਤਮ-ਏ-ਹਿੰਦ’ ਜੱਸਾ ਪੱਟੀ ਜੀ ਦਾ ਆਮ ਆਦਮੀ ਪਾਰਟੀ ‘ਚ ਨਿੱਘਾ ਸੁਆਗਤ ਹੈ। ਉਨ੍ਹਾਂ ਦੇ ਪਾਰਟੀ ‘ਚ ਸ਼ਾਮਲ ਹੋਣ ਨਾਲ ‘ਰੰਗਲਾ ਪੰਜਾਬ’ ਸਿਰਜਣ ਦਾ ਸਾਡਾ ਸੰਕਲਪ ਹੋਰ ਮਜ਼ਬੂਤ ਹੋਵੇਗਾ। ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਜੁੜ ਕੇ ਅਸੀਂ ਮਿਲ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ। ਖੇਡਾਂ ਦੀ ਦੁਨੀਆ ‘ਚ ਨੌਜਵਾਨਾਂ ਦੀ ਮਿਹਨਤ ਅਤੇ ਅਨੁਸ਼ਾਸਨ ‘ਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਜੱਸਾ ਭੱਟੀ ਜੀ ਨਾਲ।” ਅਸੀਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਮੋੜਨ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਾਂਗੇ।”
