ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਨ ਸਭਾ ਮੌਕੇ ਪਿੰਡ ਸੋਲੀ ਦੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ; ਸੜਕਾਂ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ



ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 9 ਜੁਲਾਈ:

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਹਲਕੇ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਹੋਈ ਜਨਤਕ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਆਹਮੋ-ਸਾਹਮਣੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਜਨ ਸਭਾ ਦਾ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਸੁਣਨਾ ਅਤੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ |

ਇਸ ਮੌਕੇ ਡਿਪਟੀ ਸਪੀਕਰ ਸ: ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ | ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਪੱਕਾ ਅਤੇ ਸੁਵਿਧਾਜਨਕ ਬਣਾਇਆ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ।

ਸ: ਜੈ ਕ੍ਰਿਸ਼ਨ ਸਿੰਘ ਰੋਡੀ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਨੂੰ ਉੱਚ ਗੁਣਵੱਤਾ ਨਾਲ ਅਤੇ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।

ਪਿੰਡ ਵਾਸੀਆਂ ਨੇ ਡਿਪਟੀ ਸਪੀਕਰ ਰੋਡੀ ਦਾ ਨਿੱਘਾ ਸਵਾਗਤ ਕੀਤਾ ਅਤੇ ਸੜਕਾਂ ਲਈ 60 ਲੱਖ ਰੁਪਏ ਦੀ ਗਰਾਂਟ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਵਿਕਾਸ ਲੋੜਾਂ ਪੂਰੀਆਂ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਇਸ ਮੌਕੇ ਜਨ ਸਭਾ ਦੌਰਾਨ ਹੋਰ ਵੀ ਕਈ ਵਿਕਾਸ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਿਪਟੀ ਸਪੀਕਰ ਨੇ ਲੋਕਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤ ਮੈਂਬਰ, ਸਮਾਜ ਸੇਵੀ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top