ਨਗਰ ਨਿਗਮ ਚੋਣਾਂ ਲਈ ਭਾਜਪਾ ਪੰਜਾਬ ਸੂਬਾ ਚੋਣ ਕਮੇਟੀ ਦੀ ਮੀਟਿੰਗ ਜਾਰੀ ਹੈ


ਚੰਡੀਗੜ੍ਹ, 13 ਮਈ : ਪੰਜਾਬ ਵਿੱਚ ਐਲਾਨੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾਈ ਚੋਣ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਜਾਰੀ ਹੈ। ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੰਗਠਨ ਮੰਤਰੀ ਮੰਤਰੀ ਸ੍ਰੀਨਿਵਾਸਲੂ ਪ੍ਰਮੁੱਖ ਤੌਰ ’ਤੇ ਹਾਜ਼ਰ ਸਨ। ਪਾਰਟੀ ਸੂਤਰਾਂ ਅਨੁਸਾਰ ਮੀਟਿੰਗ ਦੌਰਾਨ ਪਠਾਨਕੋਟ, ਬਠਿੰਡਾ, ਬਟਾਲਾ, ਅਬੋਹਰ, ਮੋਹਾਲੀ, ਬਰਨਾਲਾ, ਕਪੂਰਥਲਾ ਅਤੇ ਮੋਗਾ ਨਗਰ ਨਿਗਮ ਚੋਣਾਂ ਲਈ ਭਾਜਪਾ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤੇ ਜਾਣ ਦੀ ਸੰਭਾਵਨਾ ਹੈ। ਤੈਅ ਪ੍ਰੋਗਰਾਮ ਅਨੁਸਾਰ ਵੱਖ-ਵੱਖ ਨਗਰ ਨਿਗਮਾਂ ਲਈ ਸੀਨੀਅਰ ਆਗੂਆਂ ਅਤੇ ਕੋਆਰਡੀਨੇਟਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਜੋ ਚੋਣ ਪ੍ਰਕਿਰਿਆ ਅਤੇ ਉਮੀਦਵਾਰਾਂ ਦੀ ਚੋਣ ਬਾਰੇ ਵਿਚਾਰ-ਵਟਾਂਦਰਾ ਕਰ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top