ਨਿਊਜ਼ੀਲੈਂਡ ਨਗਰ ਕੀਰਤਨ ਵਿਵਾਦ: ਜਥੇਦਾਰ ਦਾ ਰੌਲਾ- ਕਿਸੇ ਕੌਮ ਵੱਲੋਂ ਨਹੀਂ, ਕੁਝ ਸ਼ਰਾਰਤੀ ਅਨਸਰਾਂ ਵੱਲੋਂ


ਅੱਜ ਅੰਮ੍ਰਿਤਸਰ ਦੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਥਾ ਕੀਤੀ। ਕਥਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਮੁੱਦਿਆਂ ‘ਤੇ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਸਿੱਖ ਕੌਮ ਹਮੇਸ਼ਾ ਸਰਬੱਤ ਦਾ ਭਲਾ ਸੋਚਦੀ ਹੈ ਅਤੇ ਇਹੀ ਸਿੱਖ ਧਰਮ ਦਾ ਮੂਲ ਸੰਦੇਸ਼ ਹੈ। ਨਿਊਜ਼ੀਲੈਂਡ ਵਿੱਚ ਨਗਰ ਕੀਰਤਨ ਦੌਰਾਨ ਹੋਏ ਵਿਵਾਦ ਬਾਰੇ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਕਿਸੇ ਭਾਈਚਾਰੇ ਦਾ ਨਹੀਂ, ਸਗੋਂ ਕੁਝ ਸ਼ਰਾਰਤੀ ਅਨਸਰਾਂ ਦਾ ਕੰਮ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਥੋਂ ਦੇ ਸਥਾਨਕ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਨਗਰ ਕੀਰਤਨ ਹੋਰ ਵੀ ਸ਼ਰਧਾ ਅਤੇ ਏਕਤਾ ਨਾਲ ਸਜਾਇਆ ਜਾਵੇਗਾ। ਇਸ ਮੌਕੇ ਜਥੇਦਾਰ ਨੇ ਸੰਗਤਾਂ ਨੂੰ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 29 ਅਪ੍ਰੈਲ ਤੋਂ 1 ਮਈ ਤੱਕ ਮਨਾਏ ਜਾਣ ਵਾਲੇ ਇਹ ਸਮਾਗਮ ਸਿੱਖ ਇਤਿਹਾਸ ਨਾਲ ਜੁੜਨ ਦਾ ਸੁਨਹਿਰੀ ਮੌਕਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਵਸਾਏ ਨਗਰਾਂ ਦਾ ਮਕਸਦ ਸਿੱਖ ਸੱਭਿਆਚਾਰ ਨੂੰ ਮਜ਼ਬੂਤ ​​ਕਰਨਾ ਅਤੇ ਲੋਕਾਂ ਵਿੱਚ ਏਕਤਾ ਪੈਦਾ ਕਰਨਾ ਸੀ, ਜਿਸ ਨੂੰ ਅੱਜ ਵੀ ਸਮਝਣ ਦੀ ਲੋੜ ਹੈ। ਉਨ੍ਹਾਂ ਵਿਸ਼ਵ ਭਰ ਵਿੱਚ ਵਸਦੇ ਸਿੱਖਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਭਾਵੇਂ ਸਿੱਖ ਹਜ਼ਾਰਾਂ ਕਿਲੋਮੀਟਰ ਦੂਰ ਰਹਿੰਦੇ ਹਨ ਪਰ ਗੁਰੂ ਦੀਆਂ ਸਿੱਖਿਆਵਾਂ ਅਤੇ ਪੰਜਾਬ ਪ੍ਰਤੀ ਪਿਆਰ ਉਨ੍ਹਾਂ ਦੇ ਦਿਲਾਂ ਵਿੱਚ ਵਸਦਾ ਹੈ। ਉਨ੍ਹਾਂ ਕੋਵਿਡ ਦੌਰਾਨ ਸਿੱਖ ਭਾਈਚਾਰੇ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਦਸਤਾਰ ਨਾਲ ਸਬੰਧਤ ਵਾਇਰਲ ਹੋਈ ਵੀਡੀਓ ‘ਤੇ ਪ੍ਰਤੀਕਰਮ ਦਿੰਦਿਆਂ ਜਥੇਦਾਰ ਨੇ ਕਿਹਾ ਕਿ ਕਿਸੇ ਨੂੰ ਕੁੱਟਣਾ ਗਲਤ ਹੈ ਅਤੇ ਦਸਤਾਰ ਸਿੱਖ ਦਾ ਮਾਣ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top