ਪਟਿਆਲਾ ਨਿਊਜ਼ : ਜਿਲ੍ਹਾ ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੀ ਮੀਟਿੰਗ, ਲਿੰਗ ਅਨੁਪਾਤ ਵਿੱਚ ਸਮਾਨਤਾ ਲਿਆਉਣ ਲਈ ਕੀਤੇ ਜਾ ਰਹੇ ਯਤਨ – ਕੁਸ਼ਲਦੀਪ ਗਿੱਲ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਬਰਾਬਰੀ ਲਿਆਉਣ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਪੀ.ਐਨ.ਡੀ.ਟੀ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਕੁਸ਼ਲਦੀਪ ਗਿੱਲ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਬਲਕਾਰ ਸਿੰਘ ਅਤੇ ਪੀ.ਐਨ.ਡੀ.ਟੀ ਸਲਾਹਕਾਰ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ। ਮੀਟਿੰਗ ਵਿੱਚ ਜ਼ਿਲ੍ਹੇ ਵਿੱਚ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਅਤੇ ਪੀ.ਐਨ.ਡੀ.ਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉਪਰਾਲਿਆਂ ਜਿਵੇਂ ਕਿ ਅਲਟਰਾਸਾਊਂਡ ਸੈਂਟਰਾਂ ਦੀ ਨਿਯਮਤ ਜਾਂਚ, ਜਾਗਰੂਕਤਾ ਮੁਹਿੰਮ ਤੇਜ਼ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲਾਂ ਦੌਰਾਨ ਪੀ.ਐਨ.ਡੀ.ਟੀ.ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਕਾਰਨ ਲਿੰਗ ਅਨੁਪਾਤ ਵਿੱਚ ਜ਼ਿਕਰਯੋਗ ਸੁਧਾਰ ਹੋਇਆ ਹੈ ਪਰ ਇਸ ਵਿੱਚ ਸੁਧਾਰ ਲਈ ਅਜੇ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਰੇਡੀਓਲੋਜਿਸਟਾਂ ਵੱਲੋਂ ਵੱਖ-ਵੱਖ ਅਲਟਰਾਸਾਊਂਡ ਸੈਂਟਰਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ ਦਿੱਤੇ ਪੱਤਰਾਂ ਦੀ ਪ੍ਰਵਾਨਗੀ ਸਬੰਧੀ ਵੀ ਫੈਸਲੇ ਲਏ ਗਏ। ਫੋਟੋ ਕੈਪਸ਼ਨ: ਚੇਅਰਪਰਸਨ ਜਿਲ੍ਹਾ ਅਪਰੋਪ੍ਰੀਏਟ ਅਥਾਰਟੀ ਕਮ ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ ਪੀ. ਸਲਾਹਕਾਰ ਕਮੇਟੀ ਦੀ ਮੀਟਿੰਗ ਕਰਦੇ ਹੋਏ ਐਨ.ਡੀ.ਟੀ.
