ਪਟਿਆਲਾ ਨਿਊਜ਼ : ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਵਿਭਾਗ ਨੇ ਪੋਸਟਰ ਜਾਰੀ ਕੀਤਾ

ਪਟਿਆਲਾ ਨਿਊਜ਼ : ਵਿਸ਼ਵ ਆਬਾਦੀ ਦਿਵਸ ਮੌਕੇ ਸਿਹਤ ਵਿਭਾਗ ਨੇ ਪੋਸਟਰ ਜਾਰੀ ਕੀਤਾ

ਓਪਲਸ_16908288

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਸ਼ਵ ਆਬਾਦੀ ਦਿਵਸ ਮੌਕੇ ਸਿਵਲ ਸਰਜਨ ਦਫ਼ਤਰ ਪਟਿਆਲਾ ਵਿਖੇ ਇੱਕ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ: ਸ਼ੈਲੀ ਜੇਤਲੀ ਨੇ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ ਹਰ ਸਾਲ 11 ਜੁਲਾਈ ਨੂੰ ਵਿਸ਼ਵ ਆਬਾਦੀ ਦਿਵਸ ਮਨਾਇਆ ਜਾਂਦਾ ਹੈ, ਆਬਾਦੀ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਵਧਦੀ ਆਬਾਦੀ, ਪਰਿਵਾਰ ਨਿਯੋਜਨ, ਮਾਂ ਅਤੇ ਬੱਚੇ ਦੀ ਸਿਹਤ, ਲਿੰਗ ਸਮਾਨਤਾ ਅਤੇ ਪ੍ਰਜਨਨ ਸਿਹਤ ਸਬੰਧੀ ਮੁੱਦਿਆਂ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਛੋਟਾ ਅਤੇ ਖੁਸ਼ਹਾਲ ਪਰਿਵਾਰ ਹੀ ਸਿਹਤਮੰਦ ਸਮਾਜ ਦੀ ਨੀਂਹ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਨਿਯੋਜਨ ਦੇ ਸੁਰੱਖਿਅਤ ਤਰੀਕੇ ਅਪਣਾਉਣ ਅਤੇ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫਤ ਸੇਵਾਵਾਂ ਦਾ ਲਾਭ ਉਠਾਉਣ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਬਲਕਾਰ ਸਿੰਘ ਨੇ ਦੱਸਿਆ ਕਿ 11 ਜੁਲਾਈ ਤੋਂ 18 ਜੁਲਾਈ ਤੱਕ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ, ਸਿਹਤ ਸਿੱਖਿਆ ਸੈਸ਼ਨ, ਕਾਊਂਸਲਿੰਗ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਪਰਿਵਾਰ ਨਿਯੋਜਨ ਦਾ ਸੁਨੇਹਾ ਪਹੁੰਚਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਆਈਡੀਐਸਪੀ ਡਾ: ਦਿਵਜੋਤ ਸਿੰਘ, ਮੈਡੀਕਲ ਅਫ਼ਸਰ ਡਾ: ਸਨਵੀਰ ਰਾਏ, ਡੀਪੀਐਮ ਰਿਤਿਕਾ ਗਰੋਵਰ, ਜ਼ਿਲ੍ਹਾ ਮੇਜਰ ਮੀਡੀਆ ਅਫ਼ਸਰ ਕੁਲਵੀਰ ਕੌਰ ਅਤੇ ਜਸਜੀਤ ਕੌਰ, ਬੀਈਈ ਸ਼ਿਆਨ ਜ਼ਫ਼ਰ ਆਦਿ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top