ਪਟਿਆਲਾ ਨਿਊਜ਼ : ਸਵਾਮੀ ਵਿਵੇਕਾਨੰਦ ਇੰਸਟੀਚਿਊਟ ਦੇ ਸਲਾਨਾ ਸਮਾਗਮ ਵਿੱਚ ਮੁੱਖ ਮਹਿਮਾਨ ਮੰਤਰੀ ਸੌਂਦ *ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ*: ਮੰਤਰੀ ਤਰੁਣਪ੍ਰੀਤ ਸਿੰਘ ਸੌਂਦ* ਬਨੂੜ/ਪਟਿਆਲਾ, 17 ਅਪਰੈਲ: ਪੇਂਡੂ ਵਿਕਾਸ ਅਤੇ ਪੰਚਾਇਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਅੱਜ ਸਵਾਮੀ ਵਿਵੇਕਾਨੰਦ ਇੰਸਟੀਚਿਊਟ 2020202020 ਦੇ ਸਾਲਾਨਾ ਸਮਾਗਮ ਵਿੱਚ ਸ਼ਿਰਕਤ ਕੀਤੀ। ਇੰਜੀਨੀਅਰਿੰਗ ਅਤੇ ਤਕਨਾਲੋਜੀ, ਬਨੂੜ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ | ਆਪਣੇ ਸੰਬੋਧਨ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਨੌਜਵਾਨ ਅਤੇ ਪੜ੍ਹੀ-ਲਿਖੀ ਪਾਰਟੀ ਹੈ ਜੋ ਦੇਸ਼ ਅਤੇ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਸੰਸਥਾ ਦੀ ਸਮੁੱਚੀ ਟੀਮ ਅਤੇ ਵਿਸ਼ੇਸ਼ ਤੌਰ ‘ਤੇ ਗਰਗ ਪਰਿਵਾਰ ਦੀ ਭਰਪੂਰ ਸ਼ਲਾਘਾ ਕੀਤੀ। ਮੰਤਰੀ ਨੇ ਕਿਹਾ ਕਿ ਸੰਸਥਾ ਦਾ ਦੌਰਾ ਕਰਕੇ ਬਹੁਤ ਖੁਸ਼ੀ ਹੋਈ ਅਤੇ ਇੱਥੇ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਬਹੁਤ ਵਧੀਆ ਅਤੇ ਪ੍ਰਭਾਵਸ਼ਾਲੀ ਸਨ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਵਿਦਿਆਰਥੀ ਵੱਡੇ ਅਹੁਦਿਆਂ ‘ਤੇ ਪਹੁੰਚ ਕੇ ਦੇਸ਼-ਵਿਦੇਸ਼ ‘ਚ ਆਪਣਾ ਨਾਂਅ ਰੌਸ਼ਨ ਕਰ ਰਹੇ ਹਨ, ਜੋ ਕਿ ਸੰਸਥਾ ਲਈ ਮਾਣ ਵਾਲੀ ਗੱਲ ਹੈ | ਮੰਤਰੀ ਸੌਂਦ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਨੌਜਵਾਨਾਂ ਨੂੰ ਮਾਰਦੇ ਹਨ ਅਤੇ ਵਿਕਾਸ ਦੇ ਰਾਹ ਵਿੱਚ ਸਭ ਤੋਂ ਵੱਡੀ ਰੁਕਾਵਟ ਹਨ। ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਹੁਨਰ ਅਤੇ ਅਨੁਸ਼ਾਸਨ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਸੰਸਥਾ ਦੇ ਚੇਅਰਮੈਨ ਅਸ਼ਵਨੀ ਗਰਗ ਨੇ ਦੱਸਿਆ ਕਿ ਇਸ ਸਮੇਂ ਸੰਸਥਾ ਵਿੱਚ 6000 ਦੇ ਕਰੀਬ ਵਿਦਿਆਰਥੀ ਪੜ੍ਹ ਰਹੇ ਹਨ, ਜਿਨ੍ਹਾਂ ਵਿੱਚੋਂ 500 ਦੇ ਕਰੀਬ ਵਿਦਿਆਰਥੀ ਵਿਦੇਸ਼ਾਂ ਤੋਂ ਆਏ ਹੋਏ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ। ਸਮਾਗਮ ਦੇ ਅੰਤ ਵਿੱਚ ਸੰਸਥਾ ਵੱਲੋਂ ਮੰਤਰੀ ਸੌਂਦ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਰਾਜਪੁਰਾ ਦੇ ਐਸਡੀਐਮ ਨਮਨ ਮਾਰਕਨ, ਡੀਐਸਪੀ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਹਰਿੰਦਰ ਜੀਤ ਸਿੰਘ, ਸੰਸਥਾ ਦੇ ਚੇਅਰਮੈਨ ਅਸ਼ਵਨੀ ਗਰਗ, ਅਸ਼ੋਕ ਗਰਗ, ਸਾਹਿਲ ਗਰਗ, ਵਿਸ਼ਾਲ ਗਰਗ, ਅੰਕੁਰ ਗਰਗ, ਡਾ.ਐਸ.ਕੇ.ਸੋਨੀ, ਸੰਜੀਵ ਸੈਣੀ ਤੋਂ ਇਲਾਵਾ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ। ਪੋਸਟ ਵਿਯੂਜ਼: 0
