ਪਟਿਆਲਾ ਨਿਊਜ਼ : ਸਾਕੇਤ ਨਸ਼ਾ ਛੁਡਾਊ ਕੇਂਦਰ ਵਿਖੇ ਫਾਸਟ ਫੂਡ ਹੁਨਰ ਸਿਖਲਾਈ ਦੇ ਤੀਜੇ ਬੈਚ ਦੀ ਸ਼ੁਰੂਆਤ

ਪਟਿਆਲਾ ਨਿਊਜ਼ : ਸਾਕੇਤ ਨਸ਼ਾ ਛੁਡਾਊ ਕੇਂਦਰ ਵਿਖੇ ਫਾਸਟ ਫੂਡ ਹੁਨਰ ਸਿਖਲਾਈ ਦੇ ਤੀਜੇ ਬੈਚ ਦੀ ਸ਼ੁਰੂਆਤ

ਪਟਿਆਲਾ, 16 ਅਪ੍ਰੈਲ:

ਪੰਜਾਬ ਸਰਕਾਰ ਦੇ ਮਿਸ਼ਨ ‘ਨਸ਼ਿਆਂ ਵਿਰੁੱਧ ਜੰਗ’ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਜੀਵਨ ਦੀਆਂ ਲੀਹਾਂ ਨਾਲ ਜੋੜ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਕਾਬਿਲ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਇਸੇ ਲੜੀ ਤਹਿਤ ਸਾਕੇਤ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਪਟਿਆਲਾ ਵਿਖੇ RSETI ਪਟਿਆਲਾ ਦੇ ਸਹਿਯੋਗ ਨਾਲ ਫਾਸਟ ਫੂਡ ਸਕਿੱਲ ਟ੍ਰੇਨਿੰਗ ਕੋਰਸ ਦਾ ਤੀਜਾ ਬੈਚ ਸ਼ੁਰੂ ਕੀਤਾ ਗਿਆ।

ਇਸ ਸਿਖਲਾਈ ਕੋਰਸ ਦਾ ਮੁੱਖ ਉਦੇਸ਼ ਕੇਂਦਰ ਵਿੱਚ ਇਲਾਜ ਅਧੀਨ ਨੌਜਵਾਨਾਂ ਨੂੰ ਹੁਨਰਮੰਦ ਬਣਾਉਣਾ ਹੈ। ਇਹ ਸਾਰੀ ਸਿਖਲਾਈ ਅਤੇ ਪ੍ਰਮਾਣੀਕਰਣ RCET ਪਟਿਆਲਾ ਦੁਆਰਾ ਪ੍ਰਦਾਨ ਕੀਤਾ ਜਾਵੇਗਾ।

ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਉਮੀਦਵਾਰਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਦੀ ਸਫਲਤਾ ਲਈ ਵੱਖ-ਵੱਖ ਵਿਭਾਗਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਸਤਿੰਦਰ ਸਿੰਘ ਡਿਪਟੀ ਸੀ.ਈ.ਓ., ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਪਟਿਆਲਾ ਵੱਲੋਂ ਇਹ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਨੌਜਵਾਨਾਂ ਨੂੰ ਸਿਖਲਾਈ ਉਪਰੰਤ ਰੁਜ਼ਗਾਰ ਦੇ ਮੌਕੇ ਮਿਲ ਸਕਣ।

ਸਾਕੇਤ ਕੇਂਦਰ ਦੀ ਮੁਖੀ ਸ੍ਰੀਮਤੀ ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਸਿਖਲਾਈ ਲਈ ਉਮੀਦਵਾਰਾਂ ਦੀ ਚੋਣ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਅਨੁਸ਼ਾਸਨ ਅਤੇ ਲਗਨ ਨਾਲ ਕੰਮ ਸਿੱਖਣ ਲਈ ਪ੍ਰੇਰਿਤ ਕੀਤਾ।

ਸ੍ਰੀ ਹਰਦੀਪ ਰਾਏ ਆਰ.ਸੀ.ਈ.ਟੀ.ਪਟਿਆਲਾ ਨੇ ਸਿਖਲਾਈ ਦੇ ਤਕਨੀਕੀ ਪਹਿਲੂਆਂ ਅਤੇ ਭਵਿੱਖ ਵਿੱਚ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

“ਇਸ ਟਰੇਨਿੰਗ ਦਾ ਉਦੇਸ਼ ਸਿਰਫ਼ ਨਸ਼ੇ ਤੋਂ ਛੁਟਕਾਰਾ ਪਾਉਣਾ ਹੀ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਸਮਾਜ ਵਿੱਚ ਸਨਮਾਨਜਨਕ ਸਥਾਨ ਦਿਵਾਉਣਾ ਹੈ। ਇਹ ਫਾਸਟ ਫੂਡ ਕੋਰਸ ਇਨ੍ਹਾਂ ਨੌਜਵਾਨਾਂ ਲਈ ਸਵੈ-ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ।” ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਪਟਿਆਲਾ ਅਤੇ ਸਾਕੇਤ ਕੇਂਦਰ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਨੇ ਭਰੋਸਾ ਦਿਵਾਇਆ ਕਿ ਅਜਿਹੇ ਰੁਜ਼ਗਾਰ ਮੁਖੀ ਕੋਰਸ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।

Leave a Comment

Your email address will not be published. Required fields are marked *

Scroll to Top