ਪਟਿਆਲਾ ਨਿਊਜ਼ : ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਵਿਭਾਗਾਂ ਨੂੰ ਸਹਿਯੋਗ ਨਾਲ ਕੰਮ ਕਰਨ ਦੇ ਨਿਰਦੇਸ਼ – ਨਵਰੀਤ ਕੌਰ ਸੇਖੋਂ – Patiala News | ਪਟਿਆਲਾ ਦੀ ਸਿਆਸਤ



ਪਟਿਆਲਾ ਨਿਊਜ਼: ਸੜਕ ਹਾਦਸਿਆਂ ਨੂੰ ਘੱਟ ਕਰਨ ਲਈ ਵਿਭਾਗਾਂ ਨੂੰ ਸਹਿਯੋਗ ਨਾਲ ਕੰਮ ਕਰਨ ਦੀਆਂ ਹਦਾਇਤਾਂ – ਨਵਰੀਤ ਕੌਰ ਸੇਖੋਂ *ਏਡੀਸੀ ਵੱਲੋਂ ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ* ਪਟਿਆਲਾ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਅਤੇ ਟਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਅੱਜ ਜ਼ਿਲ੍ਹਾ ਸੜਕੀ ਹਾਦਸਿਆਂ ਨੂੰ ਘਟਾਉਣ ਲਈ ਵਿਭਾਗਾਂ ਨੂੰ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਏ.ਡੀ.ਸੀ ਨੇ ਖੰਡਾ ਚੌਂਕ, ਪੁਰਾਣਾ ਬੱਸ ਸਟੈਂਡ-ਨਵਾਂ ਬੱਸ ਸਟੈਂਡ ਰੋਡ, ਗਗਨ ਚੌਂਕ, ਰਾਜਪੁਰਾ ਅਤੇ ਹੋਰ ਦੁਰਘਟਨਾ ਪ੍ਰਭਾਵਿਤ ਸਥਾਨਾਂ ਨਾਲ ਸਬੰਧਤ ਮਹੱਤਵਪੂਰਨ ਰੋਡ ਇੰਜੀਨੀਅਰਿੰਗ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਪੈਂਡਿੰਗ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਪਿਛਲੀਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਪਾਰਕਿੰਗ ਦੇ ਬਿਹਤਰ ਪ੍ਰਬੰਧ, ਈ-ਰਿਕਸ਼ਾ ਚਲਾਉਣ ਨੂੰ ਨਿਯਮਤ ਕਰਨ, ਭਾਰੀ ਵਾਹਨਾਂ ਲਈ ਨੋ-ਐਂਟਰੀ ਨੋਟਿਸ ਬੋਰਡ ਲਗਾਉਣ, ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਮਿਸ਼ਨ ਕਲੀਨ ਪਟਿਆਲਾ ਸਿਟੀ ਤਹਿਤ ਪੇਸ਼ ਪ੍ਰਸਤਾਵਾਂ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਸੇਫ ਸਕੂਲ ਵਹੀਕਲ ਸਕੀਮ, ਰੋਡ ਸੇਫਟੀ ਮਿੱਤਰ ਸਕੀਮ, ਜ਼ੀਰੋ ਫਾਲਟੀ ਡਿਸਟ੍ਰਿਕਟ ਪ੍ਰੋਗਰਾਮ ਅਤੇ ਈ-ਡਾਰ ਐਕਸੀਡੈਂਟ ਰਿਪੋਰਟਿੰਗ ਸਿਸਟਮ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਸੜਕ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ, ਹਾਦਸਿਆਂ ਸਬੰਧੀ ਅੰਕੜਿਆਂ ਨੂੰ ਸਮੇਂ ਸਿਰ ਅੱਪਡੇਟ ਕਰਨ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਿਰਮਾਣ ਲਈ ਨਗਰ ਨਿਗਮ ਅਤੇ ਟ੍ਰੈਫਿਕ ਪੁਲਿਸ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਪਟਿਆਲਾ ਦੀਆਂ ਸੜਕਾਂ ਹਰ ਨਾਗਰਿਕ ਲਈ ਸੁਰੱਖਿਅਤ ਬਣ ਸਕਣ। ਇਸ ਮੌਕੇ ਸੰਯੁਕਤ ਕਮਿਸ਼ਨਰ ਨਗਰ ਨਿਗਮ ਮਨਰੀਤ ਰਾਣਾ, ਆਰ.ਟੀ.ਓ ਡਾ.ਪੂਨਮਪ੍ਰੀਤ ਕੌਰ, ਏ.ਟੀ.ਓ ਮਨਜੋਤ ਸਿੰਘ, ਐਸ.ਪੀ ਟ੍ਰੈਫਿਕ ਐਚ.ਐਸ ਮਾਨ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top