ਪਟਿਆਲਾ ਰੇਲ ਟ੍ਰੈਕ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ – D5 News


ਬੀਤੀ ਦੇਰ ਰਾਤ ਪਟਿਆਲਾ ‘ਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਭਰ ‘ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਘਟਨਾ ਨੇ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਮੋਡ ‘ਤੇ ਪਾ ਦਿੱਤਾ ਹੈ। ਖਾਸ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਵੱਡੇ ਸ਼ਹਿਰਾਂ ਦੇ ਰੇਲਵੇ ਸਟੇਸ਼ਨਾਂ ‘ਤੇ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਜੀਆਰਪੀ, ਆਰਪੀਐਫ ਅਤੇ ਸਥਾਨਕ ਪੁਲੀਸ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ। ਸਟੇਸ਼ਨ ‘ਤੇ ਦਾਖਲ ਹੋਣ ਵਾਲੇ ਹਰੇਕ ਯਾਤਰੀ ਦੀ ਤਲਾਸ਼ੀ ਲਈ ਜਾ ਰਹੀ ਹੈ ਅਤੇ ਸਾਮਾਨ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੁਰੱਖਿਆ ਟੀਮਾਂ ਵੱਲੋਂ ਟਰੇਨਾਂ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਯਾਤਰੀਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਵਧਾਉਣ ਲਈ ਹਰ ਪਲੇਟਫਾਰਮ ‘ਤੇ ਪੁਲਿਸ ਦੀ ਮੌਜੂਦਗੀ ਵਧਾ ਦਿੱਤੀ ਗਈ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top