ਪਾਵਰਕੌਮ ਖ਼ਿਲਾਫ਼ ਬੇਰੁਜ਼ਗਾਰਾਂ ਦੀ ਹੜਤਾਲ: 2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ ਦੇ ਨੌਜਵਾਨ ਬਿਜਲੀ ਦੇ ਟਾਵਰ ’ਤੇ ਚੜ੍ਹੇ, ਪੁਲੀਸ-ਪ੍ਰਸ਼ਾਸ਼ਨਿਕ ਹੰਗਾਮਾ


2600 ਅਪ੍ਰੈਂਟਿਸ ਲਾਈਨਮੈਨ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕੀਤਾ ਗਿਆ। ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਯੂਨੀਅਨ ਵੱਲੋਂ ਕੀਤੇ ਗਏ ਪੱਕਾ ਮਾਰਚ ਦੇ ਕੁਝ ਨੌਜਵਾਨ ਅੱਜ ਪਟਿਆਲਾ ਸੰਗਰੂਰ ਰੋਡ ’ਤੇ ਸਥਿਤ ਗੁਰਦੁਆਰਾ ਪਰਮੇਸ਼ਰ ਦੁਆਰ ਦੇ ਸਾਹਮਣੇ ਬਿਜਲੀ ਦੇ ਉੱਚੇ ਟਾਵਰ ’ਤੇ ਚੜ੍ਹ ਗਏ, ਜਿਸ ਕਾਰਨ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਤਕਰਾਰ ਹੋ ਗਈ। ਮੌਕੇ ’ਤੇ ਤਾਇਨਾਤ ਪੁਲੀਸ ਅਧਿਕਾਰੀਆਂ ਅਤੇ ਪ੍ਰਸ਼ਾਸਨਿਕ ਟੀਮਾਂ ਨੇ ਨੌਜਵਾਨਾਂ ਨੂੰ ਹੇਠਾਂ ਉਤਾਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਟਾਵਰ ‘ਤੇ ਚੜ੍ਹੇ ਨੌਜਵਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਉਨ੍ਹਾਂ ਦਾ ਮਰਨ ਵਰਤ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Comment

Your email address will not be published. Required fields are marked *

Scroll to Top