ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ ‘ਆਪ’ ‘ਚ ਸ਼ਾਮਲ


ਮੁੱਖ ਮੰਤਰੀ ਭਗਵੰਤ ਮਾਨ ਜਲਾਲਪੁਰੀਆ ਦੀ ਪਾਰਟੀ ਵਿੱਚ ਸ਼ਾਮਲ*

*ਚੰਡੀਗੜ੍ਹ 25 ਅਪ੍ਰੈਲ 2026*

ਕਬੱਡੀ ਖਿਡਾਰੀ ਅਤੇ ਪ੍ਰਸਿੱਧ ਜਾਫੀ ਪਾਲਾ ਜਲਾਲਪੁਰੀਆ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਿਆ। ਖੇਡ ਜਗਤ ਦੀ ਇਸ ਨਾਮਵਰ ਸ਼ਖਸੀਅਤ ਦੇ ਆਉਣ ਨਾਲ ਪਾਰਟੀ ਨੂੰ ਹੋਰ ਬਲ ਮਿਲਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਪਾਲਾ ਜਲਾਲਪੁਰੀਆ ਨੂੰ ਪਾਰਟੀ ‘ਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਪਾਲਾ ਜਲਾਲਪੁਰੀਆ ਕਬੱਡੀ ਦੀ ਦੁਨੀਆ ਵਿਚ ਆਪਣੀ ਸ਼ਾਨਦਾਰ ਤਕਨੀਕ ਅਤੇ ‘ਕੱਲੇ ਲੜਾਕੂ’ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜਿਸ ਨੇ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

ਇਸ ਮੌਕੇ ਮੁੱਖ ਮਹਿਮਾਨ ਭਗਵੰਤ ਮਾਨ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਜਲਾਲਪੁਰੀਆ ਵਰਗੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਪਾਲਾ ਨੇ ਹਮੇਸ਼ਾ ਹੀ ਖੇਡਾਂ ਦੇ ਖੇਤਰ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ ਅਤੇ ਹੁਣ ਵੀ ਉਹ ਲੋਕ ਸੇਵਾ ਦੇ ਖੇਤਰ ਵਿੱਚ ਸਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਸਾਡੀ ਸਰਕਾਰ ਖਿਡਾਰੀਆਂ ਨੂੰ ਲਗਾਤਾਰ ਸਨਮਾਨਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਹੈ। ਪਾਲਾ ਦੇ ਪਾਰਟੀ ਵਿੱਚ ਦਾਖ਼ਲੇ ਨਾਲ ਸੂਬੇ ਦੇ ਨੌਜਵਾਨਾਂ ਅਤੇ ਖਿਡਾਰੀਆਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ।

Leave a Comment

Your email address will not be published. Required fields are marked *

Scroll to Top