ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਾਸ਼ੀਏ ‘ਤੇ ਪਏ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਲਗਭਗ 13 ਕਰੋੜ ਰੁਪਏ ਦੇ ਵਜ਼ੀਫੇ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਇਹ ਰਾਸ਼ੀ ਅਦਾ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀ ਲਾਭ ਉਠਾ ਚੁੱਕੇ ਹਨ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਵੱਡੀ ਮਦਦ ਮਿਲੀ ਹੈ। ਇਸ ਰਾਸ਼ੀ ਨਾਲ ਵਿਦਿਆਰਥੀਆਂ ਦੀਆਂ ਕਿਤਾਬਾਂ, ਵਰਦੀਆਂ ਅਤੇ ਹੋਰ ਵਿਦਿਅਕ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲੀ ਹੈ।
