ਪੰਜਾਬ ‘ਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ ਇਸ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਸੀ


ਪੰਜਾਬ ਵਿੱਚ ਸਕੂਲਾਂ ਨੂੰ ਧਮਕੀਆਂ ਜਾਰੀ ਹਨ। ਇਸ ਦੌਰਾਨ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਦੀ ਧਮਕੀ ਮਿਲੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸ਼ਿਵਾਲਿਕ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਕਾਰਨ ਦਹਿਸ਼ਤ ਫੈਲ ਗਈ।

ਸਕੂਲ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਧਿਆਨ ਯੋਗ ਹੈ ਕਿ ਰਾਜਪੁਰਾ ਅਤੇ ਸ਼ੰਭੂ ਰੇਲਵੇ ਸਟੇਸ਼ਨਾਂ ਦੇ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ (DFCCIL) ‘ਤੇ ਕੱਲ੍ਹ ਧਮਾਕਾ ਹੋਇਆ ਸੀ।

Leave a Comment

Your email address will not be published. Required fields are marked *

Scroll to Top