ਪੰਜਾਬ ਤੋਂ ਇੱਕ ਭਿਆਨਕ ਸੜਕ ਹਾਦਸੇ ਦੀ ਖਬਰ ਆ ਰਹੀ ਹੈ। ਰਿਪੋਰਟਾਂ ਦੱਸਦੀਆਂ ਹਨ ਕਿ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ।
ਜਾਣਕਾਰੀ ਮੁਤਾਬਕ ਪੰਜਾਬ ਦੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਘੁਬਾਇਆ ਨੇੜੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਡੇਰਾ ਬਿਆਸ ਤੋਂ ਵਾਪਸ ਜਾ ਰਹੀ ਸ਼ਰਧਾਲੂਆਂ ਦੀ ਬੱਸ ਤੂਫਾਨ ਦੀ ਲਪੇਟ ‘ਚ ਆ ਗਈ।
ਰਿਪੋਰਟਾਂ ਮੁਤਾਬਕ ਮੌਸਮ ‘ਚ ਅਚਾਨਕ ਆਈ ਤਬਦੀਲੀ ਕਾਰਨ ਤੇਜ਼ ਹਵਾਵਾਂ ਅਤੇ ਤੂਫਾਨ ਆਇਆ, ਜਿਸ ਕਾਰਨ ਇਕ ਦਰੱਖਤ ਸੜਕ ‘ਤੇ ਡਿੱਗ ਗਿਆ। ਬੱਸ ਬੇਕਾਬੂ ਹੋ ਕੇ ਦਰੱਖਤਾਂ ਨਾਲ ਟਕਰਾ ਗਈ ਅਤੇ ਸੜਕ ਦੇ ਕਿਨਾਰੇ ਪਲਟ ਗਈ। ਬੱਸ 40 ਦੇ ਕਰੀਬ ਸ਼ਰਧਾਲੂਆਂ ਨੂੰ ਲੈ ਕੇ ਡੇਰਾ ਬਿਆਸ ਤੋਂ ਫਾਜ਼ਿਲਕਾ ਪਰਤ ਰਹੀ ਸੀ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਸਾਰੇ ਯਾਤਰੀਆਂ ਨੂੰ ਬਚਾਇਆ। ਹਾਦਸੇ ‘ਚ 6 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
