ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅਤੇ ਦਿੱਲੀ ਵਿੱਚ ਹੋਣ ਵਾਲੀ ‘ਮਹਾਂਪੰਚਾਇਤ’ ਵਿੱਚ ਹਿੱਸਾ ਲੈਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਵੱਲ ਮਾਰਚ ਕੀਤਾ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰ ਤੇ ਹਰਿਆਣਾ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ।
ਕਿਸਾਨਾਂ ਦਾ ਦੋਸ਼ ਹੈ ਕਿ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸ਼ੰਭੂ ਸਰਹੱਦ ’ਤੇ ਸੜਕਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਬੈਰੀਕੇਡਿੰਗ ਅਤੇ ਭਾਰੀ ਪੁਲਿਸ ਬਲ ਤਾਇਨਾਤ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਅਚਨਚੇਤ ਜਾਮ ਕਾਰਨ ਕੌਮੀ ਮਾਰਗ ਅਤੇ ਚੰਡੀਗੜ੍ਹ-ਰਾਜਪੁਰਾ ਸੜਕ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
